ਜੈਤੋ ਦੇ ਰੇਲਵੇ ਸਟੇਸ਼ਨ ਨੇੜੇ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ 20 ਸਾਲਾ ਵਿਦਿਆਰਥਣ ਦੀ ਮੌਤ ਹੋ ਗਈ, ਜਦਕਿ ਚਾਹ ਦਾ ਸਟਾਲ ਚਲਾਉਣ ਵਾਲੇ ਵਿਅਕਤੀ ਅਤੇ ਉਸ ਦਾ ਭਰਾ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਪੁਲਿਸ ਨੇ ਕਾਰ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਹਾਦਸੇ ਸਬੰਧੀ ਜ਼ਖਮੀਆਂ ਵੱਲੋਂ ਇਹ ਦਾਅਵਾ ਕੀਤਾ ਗਿਆ ਹੈ ਕਿ ਇੱਕ ਪੁਲਿਸ ਮੁਲਾਜ਼ਮ ਪ੍ਰਾਈਵੇਟ ਗੱਡੀ ਰਾਹੀਂ ਕਾਰ ਦਾ ਪਿੱਛਾ ਕਰ ਰਿਹਾ ਸੀ। ਹਾਲਾਂਕਿ ਪੁਲਿਸ ਵੱਲੋਂ ਇਸ ਦਾਅਵੇ ਦੀ ਅਜੇ ਕੋਈ ਪੁਸ਼ਟੀ ਨਹੀਂ ਕੀਤੀ ਗਈ। ਮ੍ਰਿਤਕਾ ਦੀ ਪਛਾਣ ਹਰਦਿਆਲ ਨਗਰ, ਜੈਤੋ ਵਾਸੀ ਅਰਸ਼ਪ੍ਰੀਤ ਕੌਰ ਪੁੱਤਰੀ ਇਕਬਾਲ ਸਿੰਘ ਵਜੋਂ ਹੋਈ ਹੈ। ਉਹ ਬਠਿੰਡਾ ਦੇ ਡੀਏਵੀ ਕਾਲਜ ਵਿੱਚ ਬੀਸੀਏ ਦੀ ਵਿਦਿਆਰਥਣ ਸੀ।

ਜਾਣਕਾਰੀ ਮੁਤਾਬਕ ਅਰਸ਼ਪ੍ਰੀਤ ਕੌਰ ਰੇਲਵੇ ਸਟੇਸ਼ਨ ਨੇੜਿਓਂ ਬਾਜ਼ਾਰ ਵੱਲ ਜਾ ਰਹੀ ਸੀ। ਇਸ ਦੌਰਾਨ ਬਿਸ਼ਰਣ ਦੀ ਰੋਡ ਵਾਲੇ ਫਾਟਕ ਵਾਲੇ ਪਾਸਿਓਂ ਆਈ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਕਾਰ ਨੇ ਨੇੜੇ ਸਥਿਤ ਚਾਹ ਦੀ ਸਟਾਲ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ।
ਹਾਦਸੇ ਵਿੱਚ ਅਰਸ਼ਪ੍ਰੀਤ ਕੌਰ ਗੰਭੀਰ ਜ਼ਖਮੀ ਹੋ ਗਈ, ਜਦਕਿ ਸਟਾਲ ਚਲਾਉਣ ਵਾਲਾ ਵਿਅਕਤੀ ਅਤੇ ਉਸ ਦਾ ਭਰਾ ਵੀ ਜ਼ਖਮੀ ਹੋ ਗਏ। ਅਰਸ਼ਪ੍ਰੀਤ ਕੌਰ ਨੂੰ ਇਲਾਜ ਲਈ ਕੋਟਕਪੂਰਾ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੋਵੇਂ ਜ਼ਖਮੀਆਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਜ਼ਖਮੀਆਂ ਨੇ ਦੱਸਿਆ ਕਿ ਕਾਰ ਬਹੁਤ ਤੇਜ਼ ਰਫ਼ਤਾਰ ਨਾਲ ਆ ਰਹੀ ਸੀ ਅਤੇ ਉਨ੍ਹਾਂ ਮੁਤਾਬਕ ਇੱਕ ਪੁਲਿਸ ਮੁਲਾਜ਼ਮ ਪ੍ਰਾਈਵੇਟ ਗੱਡੀ ਰਾਹੀਂ ਕਾਰ ਦਾ ਪਿੱਛਾ ਕਰ ਰਿਹਾ ਸੀ। ਇਸ ਦਾਅਵੇ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਜਾਂ ਨਹੀਂ, ਇਸ ਸਬੰਧੀ ਅਜੇ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ।
ਇਹ ਵੀ ਪੜ੍ਹੋ : ਏਸ਼ੀਆਈ ਖੇਡਾਂ 2026 ‘ਚ ਭਾਰਤ ਕ੍ਰਿਕਟ ਟੀਮ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਗੋਲਡ, ਫਾਈਨਲ ‘ਚ ਪਾਕਿਸਤਾਨ ਨੂੰ ਹਰਾਇਆ
DSP ਜੈਤੋਂ ਇਕਬਾਲ ਸਿੰਘ ਸੰਧੂ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








