ਦੇਰ ਰਾਤ ਮੁੱਲਾਂਪੁਰ ਦਾਖਾ ਦੇ ਖੰਜਰਵਾਲ-ਮਾਜਰੀ ਰੋਡ ’ਤੇ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਕਾਰ ਸਵਾਰ ਦੋ ਨੌਜਵਾਨਾਂ ’ਤੇ ਅਣਪਛਾਤੇ ਹਮਲਾਵਰਾਂ ਵੱਲੋਂ ਫਾਇਰਿੰਗ ਕਰ ਦਿੱਤੀ ਗਈ।
ਜਾਣਕਾਰੀ ਮੁਤਾਬਕ ਸਫੈਦ ਆਈ-20 ਕਾਰ ਵਿੱਚ ਦੋ ਨੌਜਵਾਨ ਪਿੰਡ ਮਾਜਰੀ ਵੱਲ ਜਾ ਰਹੇ ਸਨ। ਇਸੇ ਦੌਰਾਨ ਉਨ੍ਹਾਂ ਨੂੰ ਨਿਸ਼ਾਨਾ ਬਣਾ ਕੇ ਗੋਲੀਆਂ ਚਲਾਈਆਂ ਗਈਆਂ।
ਫਾਇਰਿੰਗ ਦੌਰਾਨ ਕਾਰ ਚਲਾ ਰਹੇ ਭੂੰਦੜੀ ਵਾਸੀ ਲਾਡੀ ਖਾਨ ਨੂੰ ਗੋਲੀ ਲੱਗਣ ਕਾਰਨ ਮੌਤ ਹੋ ਗਈ, ਜਦਕਿ ਕਾਰ ਵਿੱਚ ਸਵਾਰ ਰੋਹਿਤ ਉਰਫ਼ ਬਿੱਲਾ ਇਸ ਹਮਲੇ ਵਿੱਚ ਬਚ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਦਾਖਾ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਵਾਰਦਾਤ ਵਾਲੇ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।

ਦੂਜੇ ਪਰਿਵਾਰਕ ਮੈਂਬਰਾਂ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਰੋਹਿਤ ਨਾਲ ਕੁਝ ਨੌਜਵਾਨਾਂ ਦੀ ਨਿੱਜੀ ਰੰਜਿਸ਼ ਸੀ ਅਤੇ ਕਥਿਤ ਤੌਰ ’ਤੇ ਉਸ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਪਰ ਫਾਇਰਿੰਗ ਦੌਰਾਨ ਕਾਰ ਚਲਾ ਰਹੇ ਉਸ ਦੇ ਦੋਸਤ ਲਾਡੀ ਖਾਨ ਦੀ ਜਾਨ ਚਲੀ ਗਈ। ਇਸ ਮਾਮਲੇ ਵਿੱਚ ਦਾਖਾ ਥਾਣਾ ਮੁਖੀ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਮੁੱਢਲੀ ਜਾਂਚ ਵਿੱਚ ਇਸ ਘਟਨਾ ਨੂੰ ਆਪਸੀ ਰੰਜਿਸ਼ ਨਾਲ ਜੋੜ ਕੇ ਦੇਖ ਰਹੀ ਹੈ।
ਪੁਲਿਸ ਨੇ ਮਾਮਲੇ ਵਿੱਚ ਦੋ ਨੌਜਵਾਨਾਂ ਨੂੰ ਨਾਮਜ਼ਦ ਕੀਤਾ ਹੈ—ਹਰਪ੍ਰੀਤ ਸਿੰਘ ਉਰਫ਼ ਹੈਪੀ ਪੁੱਤਰ ਦਲਜੀਤ ਸਿੰਘ, ਅਤੇ ਅਰਸ਼ਦੀਪ ਸਿੰਘ, ਪੁੱਤਰ ਸਵਰਨ ਸਿੰਘ ਦੋਵੇਂ ਮਾਜਰੀ ਦੇ ਰਹਿਣ ਵਾਲੇ ਹਨ। ਪੁਲਿਸ ਵੱਲੋਂ ਨਾਮਜ਼ਦ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਲਦ ਗ੍ਰਿਫ਼ਤਾਰੀ ਦਾ ਦਾਅਵਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਏਸ਼ੀਆਈ ਖੇਡਾਂ ‘ਚ ਭਾਰਤ ਨੂੰ ਮਿਲਿਆ 20ਵਾਂ ਸੋਨ ਤਗਮਾ, ਅਮਨ ਨੇ ਉੱਤਰੀ ਕੋਰੀਆ ਦੇ ਪਹਿਲਵਾਨ ਨੂੰ ਦਿੱਤੀ ਮਾਤ
ਫਿਲਹਾਲ ਇਸ ਪੂਰੀ ਵਾਰਦਾਤ ਦੇ ਪਿੱਛੇ ਅਸਲ ਕਾਰਨ ਕੀ ਸੀ, ਹਮਲਾਵਰ ਕਿੰਨੇ ਸਨ ਅਤੇ ਫਾਇਰਿੰਗ ਵਿੱਚ ਕਿਹੜਾ ਹਥਿਆਰ ਵਰਤਿਆ ਗਿਆ—ਇਹ ਸਭ ਪੁਲਿਸ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








