ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਹੁਣ ਅੰਤਿਮ ਪੜਾਅ ‘ਚ ਪਹੁੰਚ ਗਈ ਹੈ। 10 ਅਕਤੂਬਰ ਨੂੰ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੀਤਕਾਲ ਲਈ ਬੰਦ ਕਰ ਦਿੱਤੇ ਜਾਣਗੇ। ਯਾਤਰਾ ਖਤਮ ਹੋਣ ਤੋਂ ਪਹਿਲਾਂ ਧਾਮ ਵਿਚ ਮੱਥਾ ਟੇਕਣ ਲਈ ਸ਼ਰਧਾਲੂਆਂ ਦੀ ਭੀੜ ਵਧਣ ਲੱਗੀ ਹੈ।
ਆਉਣ ਵਾਲੀ 10 ਅਕਤੂਬਰ ਨੂੰ ਸ੍ਰੀ ਹੇਮਕੁੰਟ ਸਾਹਿਬ ਇਸ ਸਾਲ ਦੀ ਅੰਤਿਮ ਅਰਦਾਸ ਹੋਵੇਗੀ। ਇਸ ਦੇ ਬਾਅਦ ਕਿਵਾੜ ਸਰਦ ਰੁੱਤ ਲਈ ਬੰਦ ਕਰ ਦਿੱਤੇ ਜਾਣਗੇ। ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਬੰਧਕ ਨੇ ਦੱਸਿਆ ਕਿ ਕਪਟਾਨ ਬੰਦ ਨੂੰ ਲੈ ਕੇ ਗੁਰਦੁਆਰਾ ਮੈਨੇਜਮੈਂਟ ਵੱਲੋਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ।
ਇਹ ਵੀ ਪੜ੍ਹੋ : ‘ਲੋਕਾਂ ਨੂੰ ਸ਼ਰਮ ਨਹੀਂ ਆਉਂਦੀ ਕਹਿੰਦੇ “ਚੰਗਾ ਹੋਇਆ ਗੰਦ ਸਾਫ਼ ਹੋਇਆ” Mad Sandhu ਕ.ਤ/ਲ ‘ਤੇ ਬੋਲਿਆ ਕੁੱਲ੍ਹੜ ਪੀਜ਼ਾ ਵਾਲਾ ਸਹਿਜ
ਉਨ੍ਹਾਂ ਦੱਸਿਆ ਕਿ ਇਸ ਸਾਲ ਸ਼ਰਧਾਲੂਆਂ ਦੀ ਗਿਣਤੀ ਨੇ ਪਿਛਲੇ ਸਾਰੇ ਰਿਕਰਾਡ ਤੋੜ ਦਿੱਤੇ ਹਨ। ਹੁਣ ਤੱਕ 3 ਲੱਖ 58 ਹਜ਼ਾਰ ਤੋਂ ਵੱਧ ਸ਼ਰਧਾਲੂ ਸ੍ਰੀ ਹੇਮਕੁੰਟ ਸਾਹਿਬ ਪਹੁੰਚ ਚੁੱਕੇ ਹਨ। ਪਿਛਲੇ ਸਾਲ ਦੀ ਤੁਲਨਾ ਵਿਚ ਇਸ ਸਾਲ ਸ਼ਰਧਾਲੂਆਂ ਦੀ ਗਿਣਤੀ ਵਿਚ ਕਾਫੀ ਵਾਧਾ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








