ਅੰਮ੍ਰਿਤਸਰ ‘ਚ ਸੋਸ਼ਲ ਮੀਡੀਆ ਇੰਫਲੁਏਂਸਰ ਮੈਡ ਸੰਧੂ ਦੀ ਸ਼ਰੇਆਮ ਗੋਲੀ ਮਾਰ ਕੇ ਕੀਤੀ ਗਈ ਹੱਤਿਆ ਦੇ ਸਨਸਨੀ ਖੇਜ ਮਾਮਲੇ ਵਿਚ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਖੁਦ ਐਕਸ਼ਨ ਮੋਡ ਵਿਚ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਨਾਲ ਘਟਨਾ ਵਾਲੀ ਥਾਂ ਤੇ ਆਸ-ਪਾਸ ਦੇ ਇਲਾਕਿਆਂ ਦਾ ਦੌਰਾ ਕਰਕੇ ਕਾਨੂੰਨ ਵਿਵਸਥਾ ਦੀ ਸਮੀਖਿਆ ਕੀਤੀ ਤੇ ਮੀਡੀਆ ਨਾਲ ਗੱਲਬਾਤ ਵਿਚ ਪੂਰੀ ਘਟਨਾ ਬਾਰੇ ਜਾਣਕਾਰੀ ਸਾਂਝੀ ਕੀਤੀ।
ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਮੈਡ ਸੰਧੂ ਨਾਲ ਹੀ ਲੱਗਦੇ ਜ਼ਿਲ੍ਹੇ ਦਾ ਰਹਿਣ ਵਾਲਾ ਸੀ ਤੇ ਇਕ ਸੋਸ਼ਲ ਮੀਡੀਆ ਇੰਫਲੁਏਂਸਰ ਸੀ। ਵਾਰਦਾਤ ਵਾਲੇ ਦਿਨ ਉਹ ਲੋਹਾਰਕਾ ਰੋਡ ਸਥਿਤ ਇਕ ਵਾਸ਼ਿੰਗ ਸਟੇਸ਼ਨ ‘ਤੇ ਆਪਣੀ ਗੱਡੀ ਧੁਆਉਣ ਲਈ ਆਇਆ ਸੀ। ਸ਼ੁਰੂਆਤੀ ਜਾਂਚ ਵਿਚ ਇਹ ਸਪੱਸ਼ਟ ਹੋਇਆ ਹੈ ਕਿ ਹਮਲਾਵਰ ਪਿੱਛੇ ਤੋਂ ਹੀ ਉਸ ਦਾ ਲਗਾਤਾਰ ਪਿੱਛਾ ਕਰ ਰਹੇ ਸਨ ਜਿਵੇਂ ਹੀ ਮੌਕਾ ਮਿਲਿਆ, ਉਨ੍ਹਾਂ ਨੇ ਵਾਸ਼ਿੰਗ ਸਟੇਸ਼ਨ ਦੇ ਕੋਲ ਲੋਹਾਰਕਾ ਰੋਡ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਤੇ ਵਾਰਦਾਤ ਨੂੰ ਅੰਜਾਮ ਦੇ ਕੇ ਉਸੇ ਰੋਡ ਤੋਂ ਅੱਗੇ ਫਰਾਰ ਹੋ ਗਏ।
ਸੀਪੀ ਗਿੱਲ ਨੇ ਦੱਸਿਆ ਕਿ ਮਾਮਲੇ ਦੀ ਤਫਤੀਸ਼ ਵਿਚ ਪੁਲਿਸ ਟੀਮ ਨੂੰ ਕਈ ਠੋਸ ਤੇ ਪੁਖਤਾ ਸਬੂਤਾ ਮਿਲੇ ਹਨ। ਉਨ੍ਹਾਂ ਕਿਹਾ ਕਿ ਘਟਨਾ ਨੂੰ ਕਿਸੇ ਅੰਜਾਮ ਦਿੱਤਾ ਤੇ ਇਸ ਦੇ ਪਿੱਛੇ ਕਿਸ ਦਾ ਹੱਥ ਜਾਂ ਯਾਨੀ ਸਾਜਿਸ਼ ਕਿਸ ਨੇ ਰਚੀ, ਇਹ ਤਸਵੀਰ ਪੁਲਿਸ ਦੀ ਜਾਂਚ ਵਿਚ ਕਾਫੀ ਹੱਦ ਤੱਕ ਸਾਫ ਹੋ ਚੁੱਕੀ ਹੈ। ਇਹ ਸਿਰਫ ਕੁਝ ਸਮੇਂ ਦੀ ਗੱਲ ਹੈ ਬਹਤ ਜਲਦ ਨਤੀਜੇ ਸਾਰਿਆਂ ਦੇ ਸਾਹਮਣੇ ਹੋਣਗੇ ਤੇ ਸਾਰੇ ਮੁਲਜ਼ਮਾਂ ਨੂੰ ਸਲਾਖਾਂ ਪਿੱਛੇ ਭੇਜਿਆ ਜਾਵੇਗਾ।
ਇਹ ਵੀ ਪੜ੍ਹੋ : ‘ਲੋਕਾਂ ਨੂੰ ਸ਼ਰਮ ਨਹੀਂ ਆਉਂਦੀ ਕਹਿੰਦੇ “ਚੰਗਾ ਹੋਇਆ ਗੰਦ ਸਾਫ਼ ਹੋਇਆ” Mad Sandhu ਕ.ਤ/ਲ ‘ਤੇ ਬੋਲਿਆ ਕੁੱਲ੍ਹੜ ਪੀਜ਼ਾ ਵਾਲਾ ਸਹਿਜ
ਇਕ ਸਵਾਲ ਦੇ ਜਵਾਬ ਵਿਚ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਮ੍ਰਿਤਕ ਮੈਡ ਸੰਧੂ ਦੇ ਪਿਤਾ ਭੁਪਿੰਦਰ ਸਿੰਘ ਪੰਜਾਬ ਪੁਲਿਸ ਤੋਂ ਲੋਕਲ ਸਬ-ਇੰਸਪੈਕਟਰ ਦੇ ਅਹੁਦੇ ਤੋਂ ਰਿਟਾਇਰਡ ਅਧਿਕਾਰੀ ਹੈ ਜੋ ਅੰਮ੍ਰਿਤਸਰ ਦਿਹਾਤੀ ਪੁਲਿਸ ਤੋਂ ਸੇਵਾਮੁਕਤ ਹੋਏ ਸਨ। ਪੁਲਿਸ ਕਮਿਸ਼ਨਰ ਨੇ ਅੱਗੇ ਪੁਸ਼ਟੀ ਕੀਤੀ ਕਿ ਮਾਮਲੇ ਵਿਚ ਸਬੰਧਤ ਧਾਰਾਵਾਂ ਤਹਿਤ FIR ਦਰਜ ਕਰ ਲਈ ਗਈ ਹੈ ਤੇ ਦੇਹ ਦਾ ਪੋਸਟਮਾਰਟਮ ਵੀ ਕਰਵਾ ਦਿੱਤਾ ਗਿਆ ਹੈ। ਸ਼ਹਿਰ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿਚ ਹੈ ਤੇ ਹੋਰ ਸ਼ੱਕੀ ਟਿਕਾਣਿਆਂ ‘ਤੇ ਪੁਲਿਸ ਲਗਾਤਾਰ ਦਬਿਸ਼ ਦੇ ਰਹੀ ਹੈ। ਪੁਲਿਸ ਦਾ ਦਾਅਵਾ ਹੈ ਕਿ ਇਸ ਪੂਰੇ ਨੈਵਰਕ ਤੇ ਸ਼ੂਟਰਸ ਨੂੰ ਜਲਦ ਹੀ ਬੇਨਕਾਬ ਕਰਕੇ ਗ੍ਰਿਫਤਾਰ ਕਰ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








