ਨਵਾਂਸ਼ਹਿਰ ਦੇ ਬੰਗਾ ਵਿਚ ਮੋਹਾਲੀ ਤੋਂ ਅੰਮ੍ਰਿਤਸਰ ਜਾ ਰਹੀ ਯਾਤਰੀਆਂ ਦੇ ਨਾਲ ਭਰੀ ਬੱਸ ਨਾਲ ਹਾਦਸਾ ਵਾਪਰਿਆ ਹੈ। ਬੱਸ ਪੁਲ ਤੋਂ ਹੇਠਾਂ ਡਿੱਗ ਗਈ ਜਿਸ ਕਰਕੇ ਯਾਤਰੀਆਂ ਵਿਚ ਹਫੜਾ-ਦਫੜੀ ਮਚ ਗਈ। ਤਿੰਨ ਲੋਕਾਂ ਦੇ ਹਾਦਸੇ ਦੌਰਾਨ ਸਾਹ ਨਿਕਲੇ ਹਨ।
ਹਾਦਸਾ ਸਵੇਰੇ ਲਗਭਗ 5 ਵਜੇ ਦੇ ਕਰੀਬ ਵਾਪਰਿਆ ਜਦੋਂ ਬੱਸ ਬੰਗਾ ਫਲਾਈਓਵਰ ਤੋਂ ਲੰਘ ਰਹੀ ਸੀ। ਬੱਸ ਸਫਰ ਦੌਰਾਨ ਪੁਲ ਤੋਂ ਹੇਠਾਂ ਡਿੱਗ ਗਈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਡਰਾਈਵਰ ਨੂੰ ਨੀਂਦ ਆਉਣ ਕਰਕੇ ਇਹ ਘਟਨਾ ਵਾਪਰੀ। ਬੱਸ ਬੇਕਾਬੂ ਹੋ ਗਈ ਤੇ ਪੁਲ ਤੋਂ ਹੇਠਾਂ ਡਿੱਗ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕੰਡਕਟਰ ਸਣੇ 3 ਲੋਕਾਂ ਦੀ ਮੌਤ ਹੋਈ ਹੈ। ਮ੍ਰਿਤਕਾਂ ਵਿਚ ਇਕ ਵਿਦਿਆਰਥਣ ਕੁੜੀ ਵੀ ਸ਼ਾਮਲ ਹੈ। ਹਾਦਸੇ ਤੋਂ ਬਾਅਦ ਮੌਕੇ ‘ਤੇ ਚੀਕ ਚਿਹਾੜਾ ਮਚ ਗਿਆ। ਘਟਨਾ ਸਮੇਂ ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਤੁਰੰਤ ਬਚਾਅ ਕਾਰਜ ਸ਼ੁਰੂ ਕੀਤਾ ਗਿਆ। ਜਾਣਕਾਰੀ ਮੁਤਾਬਕ ਬੱਸ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।
ਇਹ ਵੀ ਪੜ੍ਹੋ : “ਮੈਂ ਤਾਂ ਪਹਿਲਾਂ ਹੀ ਓਨ੍ਹਾਂ ਨੂੰ ਕਪਤਾਨ ਸਾਬ੍ਹ ਕਹਿ ਕੇ ਬੁਲਾਉਂਦਾ’ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਲਈ ਬੋਲੇ CM ਮਾਨ
ਫਿਲਹਾਲ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਪੁਲਿਸ ਵੱਲੋਂ ਹਾਦਸੇ ਸਬੰਧੀ ਅਗਲੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ। ਨਵਾਂਸ਼ਹਿਰ ਦੇ ਬੰਗਾ ਵਿਚ ਇਹ ਘਟਨਾ ਵਾਪਰੀ ਹੈ। ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








