ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ ਕਥਿਤ ਭ੍ਰਿਸ਼ਟਾਚਾਰ ਨਾਲ ਜੁੜੇ ਇੱਕ PIL ਮਾਮਲੇ ਵਿੱਚ ਵੱਡਾ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਹੈ। ਹਾਈਕੋਰਟ ਨੇ ਸੀਬੀਆਈ ਨੂੰ ਐੱਫ.ਆਈ.ਆਰ. ਦਰਜ ਕਰਨ ਦੇ ਆਦੇਸ਼ ਦਿੱਤੇ ਹਨ। ਸੀਬੀਆਈ ਨੂੰ ਮਾਮਲੇ ਦੀ ਪੂਰੀ ਜਾਂਚ ਕਰਨ ਤੋਂ ਬਾਅਦ ਰਿਪੋਰਟ ਸੌਂਪਣ ਦੇ ਹੁਕਮ ਦਿੱਤੇ ਗਏ ਹਨ।
ਇਹ ਮਾਮਲਾ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਨੂੰ ਲਿਖੇ ਤਿੰਨ ਪੱਤਰਾਂ ਨਾਲ ਸਬੰਧਤ ਹੈ। ਇਨ੍ਹਾਂ ਪੱਤਰਾਂ ਵਿੱਚ, ਈਡੀ ਵੱਲੋਂ ਇਲਜ਼ਾਮ ਲਗਾਏ ਗਏ ਹਨ। ਪਿਛਲੀ ਸੁਣਵਾਈ ਵਿੱਚ, ਅਦਾਲਤ ਨੇ ਲਗਭਗ ਛੇ ਸੁਣਵਾਈਆਂ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਇਹ ਵੀ ਪੜ੍ਹੋ : ਨਵਾਂਸ਼ਹਿਰ: ਯਾਤਰੀਆਂ ਨਾਲ ਭਰੀ ਬੱਸ ਪੁਲ ਤੋਂ ਡਿੱਗੀ ਹੇਠਾਂ, ਕੰਡਕਟਰ ਸਣੇ 3 ਲੋਕਾਂ ਦੇ ਨਿਕਲੇ ਸਾ/ਹ
ਹਾਈ ਕੋਰਟ ਨੇ ਅੱਜ ਪੀਆਈਐਲ ਦੀ ਸੁਣਵਾਈ ਕਰਦੇ ਹੋਏ ਮਾਮਲੇ ਦੀ ਗੰਭੀਰਤਾ ਨੂੰ ਪਛਾਣਦਿਆਂ ਪੰਜਾਬ ਪੁਲਿਸ ਤੋਂ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਤਬਦੀਲ ਕਰ ਦਿੱਤੀ। ਸੀਬੀਆਈ ਨੂੰ ਦੋ ਮਹੀਨਿਆਂ ਦੀ ਸਮਾਂ ਸੀਮਾ ਦੇ ਅੰਦਰ ਅਦਾਲਤ ਨੂੰ ਵਿਸਤ੍ਰਿਤ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








