ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ ਪੱਗੜੀ ਸੰਭਾਲ ਯਾਤਰਾ ਕੱਢਣ ਦੀ ਤਿਆਰੀ ਵਿਚ ਹਨ। ਉਨ੍ਹਾਂ ਨੇ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਮੁਹਿੰਮ ਨੂੰ ਜ਼ੋਰਦਾਰ ਢੰਗ ਨਾਲ ਅੱਗੇ ਵਧਾਉਣ ਲਈ ਉਨ੍ਹਾਂ ਨੇ ਪਾਰਟੀ ਨੂੰ ਦੀਵਾਲੀ ਤੋਂ ਬਾਅਦ ਸਾਈਕਲ ਰੈਲੀਆਂ ਦਾ ਆਯੋਜਨ ਕਰਨ ਦਾ ਸੁਝਾਅ ਦਿੱਤਾ ਹੈ।
ਵਿਚਾਰ-ਵਟਾਂਦਰੇ ਤੋਂ ਬਾਅਦ ਸ੍ਰੀ ਚਮਕੌਰ ਸਾਹਿਬ ਤੋਂ ਤਲਵੰਡੀ ਸਾਬੋ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਤੱਕ ਸਾਈਕਲ ਰੈਲੀਆਂ ਦਾ ਆਯੋਜਨ ਕੀਤਾ ਜਾਵੇਗਾ। ਇਨ੍ਹਾਂ ਰੈਲੀਆਂ ਦਾ ਨਾਮ “ਪਗੜੀ ਸੰਭਾਲ ਯਾਤਰਾ” ਰੱਖਿਆ ਜਾਵੇਗਾ ਅਤੇ ਇਸ ਦਾ ਥੀਮ “ਨੌਜਵਾਨਾਂ ਨੂੰ ਬਚਾਓ, ਨਸ਼ਿਆਂ ਤੋਂ ਛੁਟਕਾਰਾ ਪਾਓ” ਹੋਵੇਗਾ।

ਉਨ੍ਹਾਂ ਕਿਹਾ ਕਿ ਰੈਲੀਆਂ ਦੌਰਾਨ ਨਸ਼ਾਖੋਰੀ, ਕਾਨੂੰਨ ਵਿਵਸਥਾ ਅਤੇ ਗੈਂਗਸਟਰਵਾਦ ਵਰਗੇ ਮੁੱਦੇ ਉਠਾਏ ਜਾਣਗੇ। ਇਸ ਸਾਈਕਲ ਰੈਲੀ ਵਿਚ 2,000 ਲੋਕ ਹਿੱਸਾ ਲੈਣਗੇ। ਚੰਨੀ ਨੇ ਕਿਹਾ ਕਿ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਅਤੇ ਨਸ਼ਾ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਦੀ ਮੰਗ ਕਰਨਾ ਵੀ ਰੈਲੀ ਦਾ ਮੁੱਖ ਉਦੇਸ਼ ਹੋਵੇਗਾ।
ਇਹ ਵੀ ਪੜ੍ਹੋ : ਖੜਗੇ ਤੇ ਪਰਗਟ ਸਿੰਘ ਦੀ ਮੁਲਾਕਾਤ ਮਗਰੋਂ ਮੰਤਰੀ ਅਰੋੜਾ ਨੇ ਸ਼ਾਇਰਾਨਾ ਅੰਦਾਜ਼ ‘ਚ ਕਾਂਗਰਸ ‘ਤੇ ਕੱਸਿਆ ਤੰਜ
ਚਰਨਜੀਤ ਸਿੰਘ ਚੰਨੀ ਨੇ ਇਸ ਦੌਰਾਨ ਕਿਹਾ ਕਿ ਲੋਕ ਨਾਜਾਇਜ਼ ਬਿਜਲੀ ਦੇ ਬਿੱਲਾਂ ਦਾ ਭੁਗਤਾਨ ਨਾ ਕਰਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੀ ਤਾਂ ਅਜਿਹੇ ਬਿੱਲ ਪਹਿਲਾਂ ਵਾਂਗ ਮੁਆਫ਼ ਕਰ ਦਿੱਤੇ ਜਾਣਗੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .







