ਤਿਉਹਾਰੀ ਸੀਜ਼ਨ ਨੂੰ ਦੇਖਦੇ ਹੋਏ ਖੰਨਾ ਪੁਲਿਸ ਅਤੇ ਨਗਰ ਕੌਂਸਲ ਵੱਲੋਂ ਸ਼ਹਿਰ ਦੀਆਂ ਸੜਕਾਂ ’ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਹ ਕਾਰਵਾਈ ਖੰਨਾ ਦੇ ਜੀ.ਟੀ. ਰੋਡ, ਗੁਰੂ ਅਮਰ ਦਾਸ ਮਾਰਕੀਟ ਅਤੇ ਰੇਲਵੇ ਰੋਡ ਇਲਾਕੇ ਵਿੱਚ ਕੀਤੀ ਗਈ। ਇਸ ਮੁਹਿੰਮ ਦੀ ਅਗਵਾਈ ਟ੍ਰੈਫਿਕ ਡੀਐਸਪੀ ਕਰਮਵੀਰ ਤੂਰ ਨੇ ਪੁਲਿਸ ਪਾਰਟੀ ਅਤੇ ਨਗਰ ਕੌਂਸਲ ਦੇ ਕਰਮਚਾਰੀਆਂ ਨਾਲ ਮਿਲ ਕੇ ਕੀਤੀ।

ਇਸ ਮੁਹਿੰਮ ਦੌਰਾਨ ਦੁਕਾਨਦਾਰਾਂ ਅਤੇ ਸੜਕ ਕਿਨਾਰੇ ਨਾਜਾਇਜ਼ ਤੌਰ ’ਤੇ ਸਾਮਾਨ ਰੱਖਣ ਵਾਲੇ ਲੋਕਾਂ ਨੂੰ ਚੇਤਾਵਨੀ ਦਿੱਤੀ ਗਈ ਕਿ ਉਹ ਆਪਣੇ ਕਬਜ਼ੇ ਹਟਾ ਲੈਣ, ਤਾਂ ਜੋ ਤਿਉਹਾਰੀ ਸੀਜ਼ਨ ਦੌਰਾਨ ਲੋਕਾਂ ਨੂੰ ਟ੍ਰੈਫਿਕ ਜਾਮ ਅਤੇ ਆਵਾਜਾਈ ਵਿੱਚ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ : “ਕਪਤਾਨੀ ਖਤਮ, ਸਫ਼ਰ ਜਾਰੀ…”, ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ
ਡੀਐਸਪੀ ਕਰਮਵੀਰ ਤੂਰ ਨੇ ਦੱਸਿਆ ਕਿ ਫਿਲਹਾਲ ਲੋਕਾਂ ਨੂੰ ਚੇਤਾਵਨੀ ਦਿੱਤੀ ਜਾ ਰਹੀ ਹੈ। ਇਸ ਦੇ ਬਾਵਜੂਦ ਜੇਕਰ ਕਿਸੇ ਨੇ ਸੜਕ ਜਾਂ ਜਨਤਕ ਥਾਂ ’ਤੇ ਕੀਤਾ ਨਾਜਾਇਜ਼ ਕਬਜ਼ਾ ਨਾ ਹਟਾਇਆ ਤਾਂ ਨਗਰ ਕੌਂਸਲ ਵੱਲੋਂ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਵਾਰ-ਵਾਰ ਚੇਤਾਵਨੀ ਦੇਣ ਦੇ ਬਾਵਜੂਦ ਬਾਜ਼ ਨਾ ਆਉਣ ਵਾਲਿਆਂ ਖ਼ਿਲਾਫ਼ ਪੁਲਿਸ ਕਾਰਵਾਈ ਦੇ ਨਾਲ-ਨਾਲ ਮਾਮਲੇ ਵੀ ਦਰਜ ਕੀਤੇ ਜਾ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








