ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੂੰ ਸੰਮਨ ਜਾਰੀ ਕੀਤਾ ਹੈ। ਉਨ੍ਹਾਂ ਨੂੰ ਪਹਿਲਾਂ ਅੱਜ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਸੀਬੀਆਈ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਸੀ, ਪਰ ਸਮੇਂ ਸਿਰ ਨਾ ਪਹੁੰਚਣ ਤੋਂ ਬਾਅਦ ਉਨ੍ਹਾਂ ਨੂੰ ਦੁਪਹਿਰ 2:30 ਵਜੇ ਬੁਲਾਇਆ ਗਿਆ ਹੈ। ਸੂਤਰਾਂ ਮੁਤਾਬਕ ਸੀਬੀਆਈ ਸਾਹਮਣੇ ਪੇਸ਼ ਹੋਣ ਤੋਂ ਪਹਿਲਾਂ OSD ਘੁੰਮਣ ਅਦਾਲਤ ਦਾ ਰੁਖ ਕਰ ਸਕਦੇ ਨੇ।
ਉਨ੍ਹਾਂ ਤੋਂ ਇਸ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਲਗਾਏ ਗਏ ਦੋਸ਼ਾਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ, ਜਿਸ ਵਿੱਚ ਤਬਾਦਲਿਆਂ ਅਤੇ ਤਾਇਨਾਤੀਆਂ ਲਈ ਨਕਦੀ ਅਤੇ ਸਰਕਾਰੀ ਟੈਂਡਰਾਂ ਵਿੱਚ ਦਖਲਅੰਦਾਜ਼ੀ ਸ਼ਾਮਲ ਹੈ।

ਸੀਬੀਆਈ ਨੇ ਮੰਗਲਵਾਰ ਸ਼ਾਮ 5 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੇ ਕੈਂਪ ਦਫ਼ਤਰ ‘ਤੇ ਛਾਪਾ ਮਾਰਿਆ। ਸੀਬੀਆਈ ਟੀਮਾਂ ਨੇ ਚੰਡੀਗੜ੍ਹ ਦੀਆਂ ਅੱਠ ਥਾਵਾਂ ਦੇ ਨਾਲ-ਨਾਲ ਮੋਹਾਲੀ, ਗੁਰਦਾਸਪੁਰ, ਲੁਧਿਆਣਾ, ਪਟਿਆਲਾ, ਸੰਗਰੂਰ ਅਤੇ ਜਲੰਧਰ ਦੀ ਤਲਾਸ਼ੀ ਲਈ। ਟੀਮ ਨੇ ਦਸਤਾਵੇਜ਼, ਲੈਪਟਾਪ ਅਤੇ ਮੋਬਾਈਲ ਫੋਨ ਜ਼ਬਤ ਕੀਤੇ। ਛਾਪੇਮਾਰੀ ਰਾਤ 11 ਵਜੇ ਤੱਕ ਜਾਰੀ ਰਹੀ।
ਇਹ ਕਾਰਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਕੀਤੀ ਗਈ ਸੀ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੁੱਖ ਮੰਤਰੀ ਦਫ਼ਤਰ ਵਿੱਚ ਤਬਾਦਲਿਆਂ ਅਤੇ ਤਾਇਨਾਤੀਆਂ ਅਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਸਨ। ਈਡੀ ਨੇ ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੂੰ ਮੁੱਖ ਦੋਸ਼ੀ ਵਜੋਂ ਨਾਮਜ਼ਦ ਕੀਤਾ ਸੀ, ਪਰ ਪੁਲਿਸ ਨੇ ਉਸ ਵਿਰੁੱਧ ਐਫਆਈਆਰ ਦਰਜ ਨਹੀਂ ਕੀਤੀ।
ਇਹ ਵੀ ਪੜ੍ਹੋ : 4 ਸਾਲਾਂ ਪਹਿਲੀ ਵਾਰ RBI ਵੱਲੋਂ ਰੈਪੋ ਰੇਟ ‘ਚ ਵੱਡਾ ਬਦਲਾਅ, ਹੋਮ ਲੋਨ ਤੋਂ ਕਾਰ ਲੋਨ ਤੱਕ ਹੋਣਗੇ ਮਹਿੰਗੇ!
ਮਾਮਲਾ ਹਾਈ ਕੋਰਟ ਤੱਕ ਪਹੁੰਚਿਆ ਅਤੇ 5 ਅਕਤੂਬਰ ਨੂੰ ਹਾਈ ਕੋਰਟ ਨੇ OSD ਵਿਰੁੱਧ ਐਫਆਈਆਰ ਦਰਜ ਕਰਨ ਅਤੇ ਸੀਬੀਆਈ ਜਾਂਚ ਦਾ ਆਦੇਸ਼ ਦਿੱਤਾ। ਸੀਬੀਆਈ ਨੇ ਰਾਜਬੀਰ ਘੁੰਮਣ ਸਮੇਤ ਛੇ ਨਾਮਜ਼ਦ ਵਿਅਕਤੀਆਂ ਅਤੇ ਕਈ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








