ਤਰਨਤਾਰਨ ਤੋਂ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਅੱਜ ਤੜਕਸਾਰ ਦੋ ਲਾਸ਼ਾਂ ਬਰਾਮਦ ਹੋਈਆਂ ਹਨ ਜਿਸ ਮਗਰੋਂ ਇਲਾਕੇ ਵਿਚ ਸਨਸਨੀ ਫੈਲ ਗਈ ਹੈ ਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੋ ਨੌਜਵਾਨਾਂ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।
ਲਾਸ਼ਾਂ ਨੂੰ ਦੇਖਦੇ ਹੀ ਇਲਾਕੇ ਵਿਚ ਲੋਕਾਂ ਦੀ ਭੀੜ ਇਕੱਠੀ ਹੋ ਗਈ। ਇਸ ਦੇ ਬਾਅਦ ਪੁਲਿਸ ਨੂੰ ਸੂਚਨਾ ਮਦੱਤੀ ਗਈ। ਸੂਚਨਾ ਮਿਲਦੇ ਹੀ ਸਬ-ਡਵੀਜ਼ਨ ਗੋਇੰਦਵਾਲ ਸਾਹਿਬ ਦੇ ਡੀਐੱਸਪੀ ਹਰਿੰਦਰ ਸਿੰਘ ਪੁਲਿਸ ਟੀਮ ਨਾਲ ਮੌਕੇ ‘ਤੇ ਪਹੁੰਚੇ ਤੇ ਪੁਲਿਸ ਨੇ ਲਾਸ਼ਾਂ ਨੂੰ ਸਿਵਲ ਹਸਪਤਾਲ ਤਰਨਤਾਰਨ ਵਿਚ ਪੋਸਟਮਾਰਟਮ ਲਈ ਭੇਜ ਦਿੱਤਾ।
ਇਹ ਵੀ ਪੜ੍ਹੋ : ਪਠਾਨਕੋਟ : AK-47 ਰਾਈਫਲ ਸਾਫ ਕਰਨ ਦੌਰਾਨ ਅਚਾਨਕ ਚੱਲੀ ਗੋ/ਲੀ, ASI ਰਾਮ ਸਿੰਘ ਦੇ ਮੌਕੇ ‘ਤੇ ਮੁੱਕੇ ਸਾ/ਹ
ਇਹ ਵੀ ਕਿਹਾ ਜਾ ਰਿਹਾ ਪਹਿਲਾਂ ਦੋਵੇਂ ਨੌਜਵਾਨਾਂ ਦੀ ਕੁੱਟਮਾਰ ਕੀਤੀ ਗਈ ਤੇ ਮਗਰੋਂ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ। ਇਕ ਨੌਜਵਾਨ ਪਰਮਿੰਦਰ ਸਿੰਘ ਤਰਨਤਾਰਨ ਦੇ ਪਿੰਡ ਪੱਖੋਪੁਰ ਨਾਲ ਸਬੰਧਤ ਹੈ ਜਦੋਂ ਕਿ ਦੂਜਾ ਨੌਜਵਾਨ ਬਿੱਲਾ ਸਿੰਘ ਪਿੰਡ ਖਾਰਾ ਦਾ ਰਹਿਣ ਵਾਲਾ ਹੈ। ਸ਼ੁਰੂਆਤੀ ਜਾਂਚ ਵਿਚ ਇਹ ਕਤਲ ਕਿਸੇ ਹੋਰ ਜਗ੍ਹਾ ‘ਤੇ ਕਰਕੇ ਪਿੰਡ ਵਿਚ ਲਾਸ਼ਾਂ ਸੁੱਟੀਆਂ ਜਾਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਪੁਲਿਸ ਇਸ ਨੂੰ ਲੁੱਟਮਾਰ ਦੇ ਨਾਲ ਜੋੜ ਕੇ ਦੇਖ ਰਹੀ ਹੈ। ਇਨ੍ਹਾਂ ਦੋਵਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਲਾਸ਼ ਕਬਜ਼ੇ ਵਿਚ ਲੈ ਕੇ ਫੋਰੈਂਸਿਕ ਟੀਮ ਨੂੰ ਮੌਕੇ ‘ਤੇ ਬੁਲਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








