ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੇ ਹੱਥ ਵੱਡੀ ਸਫਲਤਾ ਲਗੀ ਹੈ। ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਨੈਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ। ਪੁਲਿਸ ਨੇ ਇਸ ਮਾਮਲੇ ਵਿਚ 8 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ ਤੇ ਉਨ੍ਹਾਂ ਕੋਲੋਂ 15 ਗੈਰ-ਕਾਨੂੰਨੀ ਪਿਸਤੌਲਾਂ ਤੇ 15 ਜ਼ਿੰਦਾ ਕਾਰਤੂਸ ਮਿਲੇ ਹਨ।
ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਵਿਦੇਸ਼ ਵਿਚ ਬੈਠੇ ਹਥਿਆਰ ਤਸਕਰਾਂ ਦੇ ਸੰਪਰਕ ਵਿਚ ਸੀ। ਉਹ ਉਨ੍ਹਾਂ ਤੋਂ ਗੈਰ-ਕਾਨੂੰਨੀ ਹਥਿਆਰ ਲੈ ਕੇ ਅਪਰਾਧੀਆਂ ਤੱਕ ਪਹੁੰਚਾਉਂਦੇ ਸਨ। ਇਸ ਨੈਟਵਰਕ ਨਾਲ ਜੁੜੇ ਕੁਝ ਹੋਰ ਲੋਕਾਂ ਦੀ ਜਾਣਕਾਰੀ ਵੀ ਸਾਹਮਣੇ ਆਈ ਹੈ।
ਇਹ ਵੀ ਪੜ੍ਹੋ : ਲੁਧਿਆਣਾ : ਤੇਜ਼ ਰਫ਼ਤਾਰ ਸਕੂਲ ਬੱਸ ਦੇ ਹੇਠਾਂ ਆਈ ਸਾਈਕਲ ਸਵਾਰ ਵਿਦਿਆਰਥਣ, ਹਾਲਤ ਨਾਜ਼ੁਕ
ਪੁਲਿਸ ਨੇ ਥਾਣਾ ਕੈਂਟੋਨਮੈਂਟ, ਥਾਣਾ ਇਸਲਾਮਾਬਾਦ ਤੇ ਥਾਣਾ ਛੇਹਰਟਾ ਵਿਚ ਵੱਖ-ਵੱਖ FIR ਦਰਜ ਕੀਤੀਆਂ ਹਨ। ਪੁਲਿਸ ਹੁਣ ਮੁਲਜ਼ਮਾਂ ਤੋਂ ਪੁੱਛਗਿਛ ਕਰਕੇ ਪੂਰੇ ਨੈਟਵਰਕ ਦੀ ਜਾਂਚ ਕਰ ਰਹੀ ਹੈ। ਹਥਿਆਰਾਂ ਦੀ ਸਪਲਾਈ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਦੀ ਕੋਸ਼ਿਸ਼ ਜਾਰੀ ਹੈ। ਪੰਜਾਬ ਪੁਲਿਸ ਨੇ ਕਿਹਾ ਕਿ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਤੇ ਸੰਗਠਿਤ ਅਪਰਾਧ ਖਿਲਾਫ ਕਾਰਵਾਈ ਜਾਰੀ ਰਹੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








