ਪੰਜਾਬ ਵਿਚ ਪਿਛਲੇ ਸਮੇਂ ਦੌਰਾਨ ਕੁਝ ਚੋਣਾਂ ਹੋਈਆਂ ਸੀ ਜਿਸ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਸੁਪਰੀਮ ਕੋਰਟ ਵੱਲੋਂ ਚੋਣਾਂ ਰੱਦ ਕੀਤੀਆਂ ਗਈਆਂ ਹਨ। ਚੋਣਾਂ ਵਿਚ ਗੜਬੜੀ ਦੇ ਇਲਜ਼ਾਮ ਲਗਾਏ ਗਏ ਸਨ ਜਿਸ ਕਰਕੇ ਅਦਾਲਤ ਵਿਚ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ ਜਿਸ ‘ਤੇ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ ਹੈ ਤੇ ਅਦਾਲਤ ਵੱਲੋਂ ਚੋਣਾਂ ਰੱਦ ਕੀਤੀਆਂ ਗਈਆਂ ਹਨ। ਸੁਪਰੀਮ ਕੋਰਟ ਵੱਲੋਂ ਕਈ ਇਲਾਕਿਆਂ ਵਿਚ ਹੋਈਆਂ ਚੋਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਦਰਅਸਲ ਇਹ ਚੋਣਾਂ ਮਿਊਂਸਪਲ ਕਾਰਪੋਰੇਸ਼ਨ ਦੀਆਂ ਸਨ। ਨਗਰ ਕੌਂਸਲ ਦੀਆਂ ਚੋਣਾਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਹੋਈਆਂ ਸਨ, ਉਸ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਵੱਡਾ ਫੈਸਲਾ ਸੁਣਾਇਆ ਗਿਆ ਹੈ।
ਪੰਜਾਬ ਦੀਆਂ 50 ਮਿਊਂਸਪਲ ਵਾਰਡਾਂ ਦੀਆਂ ਚੋਣਾਂ ਰੱਦ ਕਰ ਦਿੱਤੀਆਂ ਗਈਆਂ ਹਨ ਤੇ ਨਵੇਂ ਸਿਰੇ ਤੋਂ ਵੋਟਾਂ ਪਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਸੁਪਰੀਮ ਕੋਰਟ ਆਫ ਇੰਡੀਆ ਨੇ ਪੰਜਾਬ ਵਿਚ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਵਿਚ ਵੱਡੀ ਗੜਬੜੀ ਪਾਏ ਜਾਣ ਕਰਕੇ ਪਟਿਆਲਾ ਤੇ ਮੋਗਾ ਜ਼ਿਲ੍ਹੇ ਦੇ ਕੁੱਲ 50 ਵਾਰਡਾਂ ਵਿਚ ਹੋਈਆਂ ਚੋਣਾਂ ਨੂੰ ਰੱਦ ਕਰ ਦਿੱਤਾ ਹੈ। ਕੋਰਟ ਨੇ ਹੁਕਮ ਦਿੱਤਾ ਕਿ ਇਨ੍ਹਾਂ ਵਾਰਡਾਂ ਵਿਚ ਨਵੇਂ ਸਿਰੇ ਤੋਂ ਚੋਣਾਂ ਕਰਵਾਈਆਂ ਜਾਣਗੀਆਂ।
ਇਹ ਵੀ ਪੜ੍ਹੋ : ਚੰਡੀਗੜ੍ਹ ਨਗਰ ਨਿਗਮ ‘ਚ CBI ਦਾ ਵੱਡਾ ਐਕਸ਼ਨ! 5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਸੈਨੇਟਰੀ ਇੰਸਪੈਕਟਰ ਨੂੰ ਕੀਤਾ ਕਾਬੂ
ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਸਾਬਕਾ ਜੱਜ ਜਸਟਿਸ ਨਿਰਮਲਜੀਤ ਕੌਰ ਦੀ ਅਗਵਾਈ ਵਾਲੇ ਫੈਕਟ ਫਾਈਡਿੰਗ ਦੀ ਰਿਪੋਰਟ ਨੂੰ ਸਵੀਕਾਰ ਕਰਦਿਆਂ ਸੁਣਾਇਆ ਹੈ। ਵੱਖ-ਵੱਖ ਰਾਸ਼ਟਰੀ ਤੇ ਸੂਬਾ ਪੱਧਰੀ ਸਿਆਸੀ ਪਾਰਟੀ ਦੇ ਉਮੀਦਵਾਰਾਂ ਨੇ ਅਦਾਲਤ ਤੱਕ ਪਹੁੰਚ ਕਰਕੇ ਇਹ ਇਲਜ਼ਾਮ ਲਗਾਏ ਸੀ ਕਿ ਚੋਣਾਂ ਦੌਰਾਨ ਉਨ੍ਹਾਂ ਨੂੰ ਨਾਮਜ਼ਦਗੀ ਪੱਤਰ ਦਖਲ ਕਰਨ ਤੋਂ ਜ਼ਬਰਦਸਤੀ ਰੋਕਿਆ ਗਿਆ ਸੀ, ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ ਸੀ। ਕਾਗਜ਼ ਫਾੜੇ ਗਏ ਸੀ। ਇਸੇ ਦੇ ਚੱਲਦਿਆਂ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ ਹੈ ਤੇ ਹੁਣ SC ਵੱਲੋਂ ਨਵੇਂ ਸਿਰੇ ਤੋਂ ਵੋਟਾਂ ਪਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








