ਪੰਜਾਬ ਪੁਲਿਸ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਪੁਲਿਸ ਨੂੰ ਪੱਕਾ ਡੀਜੀਪੀ ਮਿਲਣ ਦਾ ਰਾਹ ਸਾਫ ਹੁੰਦਾ ਨਜ਼ਰ ਆ ਰਿਹਾ ਹੈ। ਸੀਐੱਮ ਮਾਨ ਨੇ 1992 ਬੈਚ ਦੇ IPS ਅਧਿਕਾਰੀ ਗੌਰਵ ਯਾਦਵ ਨੂੰ ਪੰਜਾਬ ਦਾ ਰੈਗੂਲਰ ਡੀਜੀਪੀ ਨਿਯੁਕਤ ਕਰਨ ਦੀ ਸਿਧਾਂਤਕ ਮਨਜ਼ੂਰੀ ਦੇ ਦਿੱਤੀ ਹੈ। ਜੇਕਰ ਨਿਯੁਕਤੀ ਦੀ ਪ੍ਰਕਿਰਿਆ ਮੁਕੰਮਲ ਹੋ ਜਾਂਦੀ ਹੈ ਤਾਂ ਪੰਜਾਬ ਪੁਲਿਸ ਨੂੰ ਚਾਰ ਸਾਲਾਂ ਬਾਅਦ ਪੱਕਾ ਡੀਜੀਪੀ ਮਿਲ ਸਕਦਾ ਹੈ।
ਸਭ ਤੋਂ ਵੱਡੀ ਗੱਲ ਹੈ ਕਿ ਜੁਲਾਈ 2022 ਤੋਂ ਗੌਰਵ ਯਾਦਵ ਪੰਜਾਬ ਦੇ ਕਾਰਜਕਾਰੀ ਡੀਜੀਪੀ ਵਜੋਂ ਜ਼ਿੰਮੇਵਾਰੀ ਸੰਭਾਲ ਰਹੇ ਹਨ। ਹੁਣ ਉਨ੍ਹਾਂ ਨੂੰ ਰੈਗੂਲਰ ਡੀਜੀਪੀ ਬਣਾਉਣ ਦੀ ਤਜਵੀਜ਼ ਨੇ ਪੰਜਾਬ ਦੇ ਪ੍ਰਸ਼ਾਸਨਿਕ ਤੇ ਪੁਲਿਸ ਹਲਕਿਆਂ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ। ਪੱਕੇ ਡੀਜੀਪੀ ਦੀ ਨਿਯੁਕਤੀ ਲਈ ਜਿਥੇ UPSC ਦੇ ਪੈਨਲ ਨੇ ਜਿਥੇ 3 ਵੱਡੇ ਨਾਵਾਂ ਦੀ ਸਿਫਾਰਸ਼ ਕੀਤੀ ਸੀ ਜਿਸ ਵਿਚ ਗੌਰਵ ਯਾਦਵ ਤੋਂ ਇਲਾਵਾ IPS ਅਧਿਕਾਰੀ ਸ਼ਰਦ ਸਤਿਆ ਚੌਹਾਨ ਤੇ ਹਰਪ੍ਰੀਤ ਸਿੰਘ ਸਿੱਧੂ ਦੇ ਨਾਂ ਸ਼ਾਮਲ ਸਨ। ਹੁਣ ਜਦੋਂ ਕਿ ਗੌਰਵ ਯਾਦਵ ਨੂੰ ਪੱਕਾ ਡੀਜੀਪੀ ਲਗਾਉਣ ਦੀ ਖਬਰ ਸਾਹਮਣੇ ਆ ਰਹੀ ਹੈ ਕਿ ਹੁਣ ਇਹ ਦੇਖਣਾ ਅਹਿਮ ਹੋਵੇਗਾ ਕਿ ਨਿਯੁਕਤੀ ਦੀ ਅਗਲੀ ਪ੍ਰਕਿਰਿਆ ਕਦੋਂ ਪੂਰੀ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ ‘ਚ ਬਦਲੇਗਾ ਮੌਸਮ ਦਾ ਮਿਜਾਜ਼, IMD ਨੇ 3 ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਪ੍ਰਗਟਾਈ ਸੰਭਾਵਨਾ
ਇਸ ਸਾਰੇ ਮਾਮਲੇ ਵਿਚ ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਭੂਮਿਕਾ ਵੀ ਅਹਿਮ ਰਹੀ ਹੈ। ਪੱਕੇ ਡੀਜੀਪੀ ਲਗਾਉਣ ਦੀ ਦਾਇਰ ਜਨਹਿਤ ਪਟੀਸ਼ਨ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਸਰਕਾਰ ਤੋਂ ਜਵਾਬ ਮੰਗਿਆ ਸੀ ਤੇ ਚੀਫ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ ਪੱਕੇ ਡੀਜੀਪੀ ਦੀ ਨਿਯੁਕਤੀ ਸਬੰਧੀ ਨਿਰਦੇਸ਼ ਦਿੱਤੇ ਤੇ ਪੰਜਾਬ ਦੇ ਮੁੱਖ ਸਕੱਤਰ ਕੇ. ਏ. ਪੀ ਸਿਨ੍ਹਾ ਨੂੰ 13 ਅਕਤੂਬਰ ਤੱਕ ਰਿਪੋਰਟ ਦਾਖਲ ਕਰਨ ਲਈ ਕਿਹਾ ਸੀ ਤੇ ਹੁਣ ਗੌਰਵ ਯਾਦਵ ਨੂੰ ਪੱਕਾ DGP ਲਗਾਉਣ ਦੀ ਸਿਧਾਂਤਕ ਮਨਜ਼ੂਰੀ ਦੀ ਖਬਰ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








