ਸੁਪਰੀਮ ਕੋਰਟ ਅੱਜ ਪੰਜਾਬ ਵਿਚ CBI ਜਾਂਚ ਖਿਲਾਫ ਪਟੀਸ਼ਨ ‘ਤੇ ਸੁਣਵਾਈ ਕਰੇਗਾ। ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਹੈ ਜਿਸ ਵਿਚ ਸੀਬੀਆਈ ਨੂੰ ਕੇਸ ਦਰਜ ਕਰਕੇ ਦੋਸ਼ਾਂ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਹਾਈਕੋਰਟ ਨੇ ਸੀਬੀਆਈ ਤੋਂ 2 ਮਹੀਨੇ ਵਿਚ ਸਟੇਟਸ ਰਿਪੋਰਟ ਮੰਗੀ ਹੈ।
ਸਰਕਾਰ ਨੇ ਸੁਪਰੀਮ ਕੋਰਟ ਤੋਂ ਹਾਈਕੋਰਟ ਦੇ ਹੁਕਮ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਵੀਰਵਾਰ ਨੂੰ ਕੋਰਟ ਵਿਚ ਸੁਣਵਾਈ ਟਲ ਗਈ ਸੀ ਪਰ ਅੱਜ ਇਸ ‘ਤੇ ਸੁਣਵਾਈ ਹੋਵੇਗੀ। ਇਸ ਦੌਰਾਨ CM ਦੇ ਓਐੱਸਡੀ ਰਾਜਬੀਰ ਘੁੰਮਣ ਸੀਬੀਆਈ ਜਾਂਚ ਖਿਲਾਫ ਹਾਈਕੋਰਟ ਪਹੁੰਚੇ ਸਨ। ਘੁੰਮਣ ਨੇ ਕਿਹਾ ਕਿ ਸੀਬੀਆਈ ਨੂੰ ਕਾਰਵਾਈ ਤੋਂ ਪਹਿਲਾਂ ਸਰਕਾਰ ਤੋਂ ਪਰਮਿਸ਼ਨ ਲੈਣੀ ਚਾਹੀਦੀ ਹੈ। ਘੁੰਮਣ ਨੇ ਸੀਬੀਆਈ ਦੀ ਕਾਰਵਾਈ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਇਸ ਮਾਮਲੇ ਵਿਚ ਵੀ ਅੱਜ ਸੁਣਵਾਈ ਹੋਵੇਗੀ।
ਦੱਸ ਦੇਈਏ ਕਿ 5 ਅਕਤੂਬਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ CM ਆਫਿਸ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਨਿਰਪੱਖ ਜਾਂਚ ਲਈ ਸੀਬੀਆਈ ਨੂੰ ਮਾਮਲਾ ਦਰਜ ਕਰਨ ਤੇ ਜਾਂਚ ਅੱਗੇ ਵਧਾਉਣ ਦਾ ਨਿਰਦੇਸ਼ ਦਿੱਤਾ. ਹਾਈਕੋਰਟ ਨੇ ਸੀਬੀਆਈ ਤੋਂ 2 ਮਹੀਨੇ ਵਿਚ ਰਿਪੋਰਟ ਦੇਣ ਨੂੰ ਕਿਹਾ ਹੈ। ਹਾਈਕੋਰਟ ਦੇ ਹੁਕਮ ਮਗਰੋਂ ਸੀਬੀਆਈ ਨੇ CM ਦੇ OSD ਘੁੰਮਣ ਸਣੇ 6 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ। 6 ਅਕਤੂਬਰ ਨੂੰ ਸੀਬੀਆਈ ਨੇ ਪੰਜਾਬ ਤੇ ਚੰਡੀਗੜ੍ਹ ਵਿਚ 8 ਥਾਵਾਂ ‘ਤੇ ਛਾਪੇਮਾਰੀ ਕੀਤੀ। ਤੇ ਤਲਾਸ਼ੀ ਦੌਰਾਨ ਦਸਤਾਵੇਜ਼, ਲੈਪਟਾਪ ਤੇ ਮੋਬਾਈਲ ਫੋਨ ਸਣੇ ਹੋਰ ਸਮੱਗਰੀ ਜ਼ਬਤ ਕੀਤੀ ਗਈ।
ਇਹ ਵੀ ਪੜ੍ਹੋ : ਪੰਜਾਬ ‘ਚ ਬਦਲੇਗਾ ਮੌਸਮ ਦਾ ਮਿਜਾਜ਼, IMD ਨੇ 3 ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਪ੍ਰਗਟਾਈ ਸੰਭਾਵਨਾ
ਹਾਈਕੋਰਟ ਦੇ ਹੁਕਮ ਖਿਲਾਫ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿਚ ਸਪੈਸ਼ਲ ਲੀਵ ਪਟੀਸ਼ਨ ਦਾਖਲ ਕੀਤੀ। ਸਰਕਾਰ ਨੇ ਸੀਬੀਆਈ ਜਾਂਚ ‘ਤੇ ਰੋਕ ਲਗਾਉਣ ਦੀ ਮੰਗ ਕਰਦੇ ਹੋਏ ਕਿਹਾ ਕਿ ਹਾਈਕੋਰਟ ਨੇ ਸੂਬੇ ਦੀ ਸ਼ੁਰੂਆਤੀ ਜਾਂਚ ਪੂਰੀ ਹੋਣ ਦਾ ਇੰਤਜ਼ਾਰ ਕੀਤੇ ਬਿਨਾਂ ਸੀਬੀਆਈ ਨੂੰ ਜਾਂਚ ਸੌਂਪ ਦਿੱਤੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








