ਦੀਨਾਨਗਰ : ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਮਿਆਣੀ ਨੇੜੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ‘ਚ ਕਾਰ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਸੜਕ ਕਿਨਾਰੇ ਲੱਗੇ ਸਫੈਦੇ ਦੇ ਦਰੱਖਤ ਨਾਲ ਟਕਰਾਉਣ ਤੋਂ ਬਾਅਦ ਅੱਗ ਦੀ ਲਪੇਟ ‘ਚ ਆ ਗਈ। ਮ੍ਰਿਤਕ ਦੀ ਪਛਾਣ ਸੰਨੀ ਭਗਤ ਵਾਸੀ ਬਹਿਰਾਮਪੁਰ ਵਜੋਂ ਹੋਈ ਹੈ। ਇਸ ਹਾਦਸੇ ਦੀ ਖ਼ਬਰ ਮਿਲਦਿਆਂ ਹੀ ਇਲਾਕੇ ‘ਚ ਸੋਗ ਦੀ ਲਹਿਰ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸੰਨੀ ਭਗਤ ਆਪਣੀ ਕਾਰ ਵਿੱਚ ਸਵਾਰ ਹੋ ਕੇ ਜਾ ਰਿਹਾ ਸੀ ਕਿ ਪਿੰਡ ਮਿਆਣੀ ਨੇੜੇ ਅਚਾਨਕ ਕਾਰ ਦਾ ਸੰਤੁਲਨ ਵਿਗੜ ਗਿਆ। ਇਸ ਕਾਰਨ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਸਫੈਦੇ ਦੇ ਦਰੱਖਤ ਨਾਲ ਜਾ ਟਕਰਾਈ।
ਟੱਕਰ ਇੰਨੀ ਜ਼ੋਰਦਾਰ ਸੀ ਕਿ ਕਾਰ ਨੂੰ ਤੁਰੰਤ ਅੱਗ ਲੱਗ ਗਈ ਅਤੇ ਦੇਖਦੇ ਹੀ ਦੇਖਦੇ ਅੱਗ ਨੇ ਪੂਰੀ ਕਾਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਹਾਦਸੇ ‘ਚ ਕਾਰ ਚਾਲਕ ਸੰਨੀ ਭਗਤ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਕਾਰ ਨੂੰ ਲੱਗੀ ਅੱਗ ’ਤੇ ਕਾਬੂ ਪਾਇਆ। ਹਾਲਾਂਕਿ, ਅੱਗ ਇੰਨੀ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਇਸ ਦਰਦਨਾਕ ਹਾਦਸੇ ਨੇ ਇਲਾਕੇ ਦੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸੰਨੀ ਭਗਤ ਦੀ ਅਚਾਨਕ ਮੌਤ ਦੀ ਖ਼ਬਰ ਸੁਣ ਕੇ ਉਸ ਦੇ ਜਾਣਕਾਰਾਂ ਅਤੇ ਇਲਾਕਾ ਵਾਸੀਆਂ ‘ਚ ਸੋਗ ਦਾ ਮਾਹੌਲ ਹੈ ਮ੍ਰਿਤਕ ਨੌਜਵਾਨ ਪਤਨੀ ਸਮੇਤ ਦੋ ਬੱਚਿਆਂ ਨੂੰ ਛੱਡ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








