ਪੰਜਾਬ ਦੇ ਮਾਨਸਾ ਵਿੱਚ ਹਾਈ ਕੋਰਟ ਦੇ ਹੁਕਮਾਂ ‘ਤੇ ਨਿਆਂਇਕ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਕਾਰਵਾਈ ਤਹਿਤ ਦੋ ਜੱਜਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ, ਜਦੋਂਕਿ ਇੱਕ ਜ਼ਿਲ੍ਹਾ ਸੈਸ਼ਨ ਜੱਜ ਨੂੰ ਲੇਬਰ ਕੋਰਟ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਦਾਲ ਬਣਾਉਂਦੇ ਹੋਏ 7 ਗਲਤੀਆਂ ਉਸ ਦੇ ਪ੍ਰੋਟੀਨ ਨੂੰ ਕਰ ਦਿੰਦੀਆਂ ਨੇ ਘੱਟ, ਅੱਜ ਤੋਂ ਹੀ ਕਰੋ ਬੰਦ
ਰਿਪੋਰਟਾਂ ਮੁਤਾਬਕ ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿੱਚ ਸਰਦੂਲਗੜ੍ਹ ਵਿੱਚ ਤਾਇਨਾਤ ਵਧੀਕ ਸਿਵਲ ਜੱਜ ਪੰਕਜ ਵਰਮਾ ਅਤੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਮਨਦੀਪ ਕੌਰ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਹਾਈ ਕੋਰਟ ਨੂੰ ਲੰਬੇ ਸਮੇਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸ ਕਾਰਨ ਇਹ ਕਾਰਵਾਈ ਕੀਤੀ ਗਈ। ਹਾਲਾਂਕਿ, ਸ਼ਿਕਾਇਤਾਂ ਦੀ ਪ੍ਰਕਿਰਤੀ ਅਤੇ ਕਾਰਵਾਈ ਦੇ ਵਿਸਤ੍ਰਿਤ ਕਾਰਨਾਂ ਬਾਰੇ ਹੋਰ ਵੇਰਵੇ ਅਜੇ ਜਾਰੀ ਨਹੀਂ ਕੀਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








