ਪੰਜਾਬ ਵਿਚ ਇਕ ਵਾਰ ਫਿਰ ਤੋਂ ਵੱਡੀ ਵਾਰਦਾਤ ਵਾਪਰੀ ਹੈ। ਤਰਨਤਾਰਨ ਵਿਚ ASI ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਅਣਪਛਾਤੇ ਬਾਈਕ ਸਵਾਰ ਬਦਮਾਸ਼ਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਏਅਰਪੋਰਟ ਨੇੜੇ ਦੇਖੀ ਗਈ ਡਰੋਨ ਐਕਟੀਵਿਟੀ, ਦਿੱਲੀ ਤੋਂ ਚੰਡੀਗੜ੍ਹ ਤੱਕ ਉਡਾਣਾਂ ਕੀਤੀਆਂ ਗਈਆਂ ਡਾਇਵਰਟ
ਮ੍ਰਿਤਕ ASI ਦੀ ਪਛਾਣ ਇਕਬਾਲ ਸਿੰਘ ਵਜੋਂ ਹੋਈ ਹੈ ਤੇ ਉਹ ਫਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ‘ਚ ਤਾਇਨਾਤ ਸੀ। ਕਿਹਾ ਜਾ ਰਿਹਾ ਹੈ ਕਿ ਇਕਬਾਲ ਸਿੰਘ ਡਿਊਟੀ ਖ਼ਤਮ ਕਰਨ ਮਗਰੋਂ ਬਾਈਕ ’ਤੇ ਘਰ ਵਾਪਸ ਜਾ ਰਹੇ ਸੀ ਕਿ ਬਾਈਕ ਸਵਾਰ ਅਣਪਛਾਤਿਆਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ, ਜਿਸ ਕਰਕੇ ਉਨ੍ਹਾਂ ਦੀ ਮੌਤ ਹੋ ਗਈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








