ਪੰਜਾਬ ‘ਚ ED ਦਾ ਵੱਡਾ ਐਕਸ਼ਨ ਦੇਖਣ ਨੂੰ ਮਿਲਿਆ ਹੈ। ਬਠਿੰਡਾ ਤੇ ਪਟਿਆਲਾ ‘ਚ ਸਵੇਰੇ 9 ਵਜੇ ਤੋਂ ED ਦੀ ਟੀਮ ਪਹੁੰਚੀ ਹੋਈ ਹੈ। ਪਾਰਕ ਹਸਪਤਾਲ ਦੀਆਂ ਸਾਰੀਆਂ ਬ੍ਰਾਂਚਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਹਸਪਤਾਲ ਦੇ ਅੰਦਰ ED ਅਧਿਕਾਰੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਤੇ ਟੀਮਾਂ ਵੱਲੋਂ ਵਿੱਤੀ ਰਿਕਾਰਡ ਖੰਗਾਲਿਆ ਜਾ ਰਿਹਾ ਹੈ।

ਕਾਰਵਾਈ ਦੌਰਾਨ ਹਸਪਤਾਲ ਦੇ ਪ੍ਰਸ਼ਾਸਨਿਕ ਦਫਤਰਾਂ ਤੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ। ਹਸਪਤਾਲ ਮੈਨੇਜਮੈਂਟ ਨਾਲ ਜੁੜੇ ਅਧਿਕਾਰੀਆਂ ਤੋਂ ਵੀ ਪੁੱਛਗਿਛ ਕੀਤੀ ਗਈ। ਹਾਲਾਂਕਿ ਈਡੀ ਨੇ ਅਜੇ ਤੱਕ ਛਾਪੇਮਾਰੀ ਦੇ ਕਾਰਨਾਂ ਦੀ ਅਧਿਕਾਰਕ ਜਾਣਕਾਰੀ ਨਹੀਂ ਦਿੱਤੀ ਹੈ।
ਜਾਂਚ ਦੌਰਾਨ ਹਸਪਤਾਲ ਦੇ ਵਿੱਤੀ ਲੈਣ-ਦੇਣ, ਟੈਕਸ ਭੁਗਤਾਨ ਤੇ ਸਰਕਾਰੀ ਯੋਜਨਾਵਾਂ ਤਹਿਤ ਕੀਤੇ ਗਏ ਦਾਅਵਿਆਂ ਨਾਲ ਜੁੜੇ ਰਿਕਾਰਡ ਖੰਗਾਲੇ ਜਾ ਰਹੇ ਹਨ। ਟੀਮ ਕੰਪਿਊਟਰ, ਸਰਵਰ ਤੇ ਹੋਰ ਇਲੈਕਟ੍ਰਾਨਿਕ ਉਪਕਰਣਾਂ ਵਿਚ ਮੌਜੂਦ ਡਿਜੀਟਲ ਡਾਟੇ ਦੀ ਜਾਂਚ ਕਰ ਰਹੀ ਹੈ। ਇਸ ਤੋਂ ਇਲਾਵਾ ਬਿਲਿੰਗ ਰਿਕਾਰਡ, ਬੈਂਕ ਖਾਤਿਆਂ ਦੇ ਵੇਰਵੇ ਤੇ ਹੋਰ ਦਸਤਾਵੇਜ਼ ਵੀ ਜਾਂਚ ਦੇ ਦਾਇਰੇ ਵਿਚ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








