ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਸੂਚਨਾ ਸਾਹਮਣੇ ਆਈ ਹੈ। ਧਮਕੀ ਦੀ ਸੂਚਨਾ ਮਿਲਣ ਨਾਲ ਪੁਲਿਸ ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ। ਇਹ ਧਮਕੀ ਈ-ਮੇਲ ਦੇ ਜ਼ਰੀਏ ਭੇਜੀ ਗਈ ਹੈ। ਸੂਚਨਾ ਮਿਲਦੇ ਹੀ ਸੀਨੀਅਰ ਪੁਲਿਸ ਅਧਿਕਾਰੀ ਚੌਕਸ ਹੋ ਗਏ ਅਤੇ ਪੂਰੇ ਦਫ਼ਤਰ ਦੀ ਜਾਂਚ ਕੀਤੀ ਗਈ।
ਮੁੱਢਲੀ ਜਾਣਕਾਰੀ ਅਨੁਸਾਰ ਈ-ਮੇਲ ਵਿੱਚ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਇਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਦਫ਼ਤਰ ਦੇ ਨਾਲ-ਨਾਲ ਆਲੇ ਦੁਆਲੇ ਦੀ ਚੈਕਿੰਗ ਕੀਤੀ। ਧਮਕੀ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਤ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : DA ਮਾਮਲੇ ‘ਚ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਹਲਫ਼ਨਾਮਾ ਦਾਖਲ ਕਰਨ ਦੇ ਹੁਕਮ, 30 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ
ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ। ਹੁਣ ਇਹ ਧਮਕੀ ਭਰੀ ਈਮੇਲ ਭੇਜਣ ਵਾਲੇ ਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਈਮੇਲ ਦੇ ਤਕਨੀਕੀ ਪਹਿਲੂਆਂ ਦੀ ਵੀ ਜਾਂਚ ਕੀਤੀ ਜਾ ਸਕਦੀ ਹੈ। ਫਿਲਹਾਲ, ਪੁਲਿਸ ਧਮਕੀ ਦੀ ਪ੍ਰਮਾਣਿਕਤਾ ਅਤੇ ਇਸਦੇ ਪਿੱਛੇ ਦੇ ਉਦੇਸ਼ ਦਾ ਪਤਾ ਲਗਾਉਣ ਲਈ ਜਾਂਚ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








