ਆਮ ਆਦਮੀ ਪਾਰਟੀ ਦੇ ਵਿਧਾਇਕ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪਹੁੰਚੇ। ਵਿਧਾਇਕਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਾਮ ਇੱਕ ਮੰਗ ਪੱਤਰ ਸੌਂਪਿਆ ਗਿਆ ਹੈ। ਇਸ ਪੱਤਰ ਵਿੱਚ ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਵਿਖੇ ਪੁਲਿਸ ਵੱਲੋਂ ਜੁੱਤੀਆਂ ਪਾ ਕੇ ਜਾਣ ਦੇ ਮਾਮਲੇ ‘ਚ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।
ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਪ੍ਰੋ: ਬਲਜਿੰਦਰ ਕੌਰ, ਜੀਵਨਜੋਤ ਕੌਰ, ਮਨਵਿੰਦਰ ਸਿੰਘ ਗਿਆਸਪੁਰਾ, ਡਾ ਇੰਦਰਬੀਰ ਸਿੰਘ ਨਿੱਜਰ, ਦਲਬੀਰ ਸਿੰਘ ਟੌਂਗ, ਗੁਰਦੀਪ ਸਿੰਘ ਰੰਧਾਵਾ, ਸੋਨੀਆ ਮਾਨ ਆਦਿ ਹਾਜ਼ਰ ਸਨ। ‘ਆਪ’ ਆਗੂਆਂ ਦੇ ਵਫ਼ਦ ਨੇ ਮਾਮਲੇ ਵਿੱਚ ਜੱਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਸਹਿਯੋਗੀਆਂ ਨਾਲ਼ ਮੁਲਾਕਾਤ ਕੀਤੀ ਅਤੇ ਮੰਗ ਪੱਤਰ ਸੌਂਪਦਿਆਂ ਮਾਮਲੇ ਵਿੱਚ ਤੁਰੰਤ ਸਖ਼ਤ ਕਦਮ ਚੁੱਕਣ ਦੀ ਬੇਨਤੀ ਕੀਤੀ।
ਇਹ ਵੀ ਪੜ੍ਹੋ : ਰਾਜਬੀਰ ਘੁੰਮਣ ਮਾਮਲਾ : SC ਵੱਲੋਂ ਪੰਜਾਬ ਸਰਕਾਰ ਤੇ CBI ਨੂੰ ਨੋਟਿਸ ਜਾਰੀ, CBI ਨੂੰ ਸਖ਼ਤ ਕਾਰਵਾਈ ਨਾ ਕਰਨ ਦੇ ਆਦੇਸ਼
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








