ਮਾਲੇਰਕੋਟਲਾ ਪੁਲਿਸ ਨੇ ਫਿਰੌਤੀ ਮੰਗਣ ਤੇ ਧਮਕੀਆਂ ਦੇਣ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਜਾਂਚ ਵਿਚ ਪਤਾ ਲੱਗਾ ਹੈ ਕਿ ਦੋਸ਼ੀਆਂ ਦੇ ਪਾਕਿਸਤਾਨ ਸਥਿਤ ਹੈਂਡਲਰਾਂ ਨਾਲ ਸੰਪਰਕ ਹਨ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਸਬੰਧੀ ਸ਼ਿਕਾਇਤ ਮਿਲੀ ਸੀ। ਪੁਲਿਸ ਨੇ ਟ੍ਰੈਪ ਲਾ ਕੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ। ਗ੍ਰਿਫ਼ਤਾਰ ਕੀਤੇ ਦੋਸ਼ੀਆਂ ਦੀ ਪਛਾਣ ਨੁਮਾਨ ਅੰਸਾਰੀ ਤੇ ਮੁਹੰਮਦ ਗੁਲਫਾਮ ਵਜੋਂ ਹੋਈ ਹੈ।
ਸੀਨੀਅਰ ਪੁਲਿਸ ਕਪਤਾਨ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਧੂਰੀ ਰੋਡ, ਮਾਲੇਰਕੋਟਲਾ ਦੇ ਵਾਸੀ ਲਵਨੀਤ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੂੰ ਵਿਦੇਸ਼ੀ ਨੰਬਰਾਂ ਤੋਂ ਲਗਾਤਾਰ ਵ੍ਹਾਟਸਐੱਪ ਕਾਲਾਂ ਆ ਰਹੀਆਂ ਸਨ। ਫੋਨ ਕਰਨ ਵਾਲੇ ਵਿਅਕਤੀਆਂ ਵੱਲੋਂ ਉਸ ਦੇ ਘਰ ਦੀ ਵੀਡੀਓ ਅਤੇ ਲੋਕੇਸ਼ਨ ਭੇਜ ਕੇ ਪੈਸਿਆਂ ਦੀ ਮੰਗ ਕੀਤੀ ਗਈ ਅਤੇ ਮੰਗ ਪੂਰੀ ਨਾ ਹੋਣ ਦੀ ਸੂਰਤ ਵਿੱਚ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ।
ਇਹ ਵੀ ਪੜ੍ਹੋ : ਕੈਨੇਡਾ ਜਾ ਕੇ ਮੁਕਰਨ ਵਾਲੀ ਨੂੰਹ ਦਿੱਲੀ ਏਅਰਪੋਰਟ ਤੋਂ ਕਾਬੂ, ਪਰਿਵਾਰ ਨੇ 51 ਲੱਖ ਖਰਚ ਕੇ ਭੇਜਿਆ ਸੀ ਵਿਦੇਸ਼
ਸ਼ਿਕਾਇਤ ਮਿਲਣ ਮਗਰੋਂ ਜ਼ਿਲ੍ਹਾ ਪੁਲਿਸ ਦੀ ਸਾਈਬਰ ਟੀਮ ਨੇ ਨੇ ਸੀਸੀਟੀਵੀ ਫੁਟੇਜ ਦੀ ਜਾਂਚ ਅਤੇ ਮੁਲਜ਼ਮਾਂ ਦੇ ਮੋਬਾਈਲ ਫੋਨਾਂ ਦੇ ਤਕਨੀਕੀ ਵਿਸ਼ਲੇਸ਼ਣ ਰਾਹੀਂ ਕਥਿਤ ਨੈੱਟਵਰਕ ਦੀਆਂ ਕੜੀਆਂ ਜੋੜੀਆਂ। ਜਾਂਚ ਦੌਰਾਨ ਸਾਹਮਣੇ ਆਇਆ ਕਿ ਨੁਮਾਨ ਅੰਸਾਰੀ ਦੀ ਕਥਿਤ ਤੌਰ ’ਤੇ ਪਾਕਿਸਤਾਨ ਸਥਿਤ ਹੈਂਡਲਰਾਂ ਨਾਲ ਪਹਿਲਾਂ ਇੰਸਟਾਗ੍ਰਾਮ ਅਤੇ ਬਾਅਦ ਵਿੱਚ ਵ੍ਹਾਟਸਐਪ ਰਾਹੀਂ ਜਾਣ-ਪਛਾਣ ਹੋਈ ਸੀ।
ਪੁਲਿਸ ਮੁਤਾਬਕ ਦੋਹਾਂ ਨੇ ਸ਼ਿਕਾਇਤਕਰਤਾ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚੀ। ਮੁਹੰਮਦ ਗੁਲਫਾਮ ਨੇ ਕਥਿਤ ਤੌਰ ’ਤੇ ਸ਼ਿਕਾਇਤਕਰਤਾ ਦੇ ਘਰ ਦੀ ਵੀਡੀਓ ਬਣਾਈ ਅਤੇ ਉਸ ਦੀ ਲੋਕੇਸ਼ਨ ਸਰਹੱਦ ਪਾਰ ਬੈਠੇ ਹੈਂਡਲਰਾਂ ਨੂੰ ਭੇਜੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








