ਮਾਨਸਾ ਦੇ ਵਿੱਚ ਦਿਨ ਦਿਹਾੜੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਪਰਵਿੰਦਰ ਸਿੰਘ ਝੋਟਾ ‘ਤੇ ਮੈਡੀਕਲ ਸਟੋਰ ਮਾਲਕ ਵੱਲੋਂ ਫਾਇਰਿੰਗ ਕੀਤੀ ਗਈ। ਗੋਲੀਬਾਰੀ ਦੌਰਾਨ ਪਰਵਿੰਦਰ ਸਿੰਘ ਝੋਟਾ ਦਾ ਇੱਕ ਸਾਥੀ ਵੀ ਗੰਭੀਰ ਜ਼ਖਮੀ ਹੋਇਆ ਹੈ।
ਮਿਲੀ ਜਾਣਕਾਰੀ ਅਨੁਸਾਰ ਮਾਨਸਾ ਦੇ ਵਿੱਚ ਫਾਇਰਿੰਗ ਦੌਰਾਨ ਜ਼ਖਮੀ ਹੋਏ ਦੋ ਵਿਅਕਤੀਆਂ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਹੈ। ਫਿਲਹਾਲ ਘਟਨਾ ਦੇ ਪਿੱਛੇ ਦੇ ਕਾਰਨਾਂ ਅਤੇ ਫਾਇਰਿੰਗ ਨਾਲ ਜੁੜੇ ਪੂਰੇ ਮਾਮਲੇ ਬਾਰੇ ਹੋਰ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਮਾਲੇਰਕੋਟਲਾ ‘ਚ ਫਿਰੌਤੀ ਮੰਗਣ ਤੇ ਧਮਕੀਆਂ ਦੇਣ ਵਾਲੇ ਨੈੱਟਵਰਕ ਦਾ ਪਰਦਾਫਾਸ਼, ਪਾਕਿ ਨਾਲ ਜੁੜੇ ਤਾਰ
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








