ਮੰਗਲਵਾਰ ਨੂੰ ਅੰਮ੍ਰਿਤਸਰ ਵਿੱਚ ਇੱਕ ਬੈਂਕ ਦੇ ਇੱਕ ਮੈਨੇਜਰ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਬੈਂਕ ਵਿੱਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਈ ਬਹਿਸ ਹੱਥੋਪਾਈ ਵਿਚ ਬਦਲ ਗਈ, ਜਿਸ ਦੌਰਾਨ ਗੋਲੀ ਚੱਲ ਗਈ। ਪੁਲਿਸ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਮਾਮਲੇ ਦੀ ਜਾਂਚ ਕਰ ਰਹੀਆਂ ਹਨ। ਪੁਲਿਸ ਬੈਂਕ ਦੀ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕਰ ਰਹੀ ਹੈ।
ਇਹ ਘਟਨਾ ਅੰਮ੍ਰਿਤਸਰ ਦੇ ਮਾਲ ਰੋਡ ‘ਤੇ ਸਥਿਤ ਇੱਕ ਬੈਂਕ ਵਿੱਚ ਵਾਪਰੀ। ਮੌਕੇ ‘ਤੇ ਪਹੁੰਚੇ ਏਸੀਪੀ ਗਗਨਦੀਪ ਸਿੰਘ ਨੇ ਦੱਸਿਆ ਕਿ ਬੈਂਕ ਦੇ ਰਿਲੇਸ਼ਨਸ਼ਿਪ ਮੈਨੇਜਰ ਜਸਪਾਲ ਸਿੰਘ ਦਾ ਕੁਝ ਵਿਅਕਤੀਆਂ ਨਾਲ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਇਸ ਝਗੜੇ ਕਾਰਨ ਮੰਗਲਵਾਰ ਦੁਪਹਿਰ ਸਾਢੇ ਕੁ ਤਿੰਨ ਵਜੇ ਨੂੰ ਪੰਜ ਨੌਜਵਾਨ ਬੈਂਕ ਪਹੁੰਚੇ।

ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਵਿਚਕਾਰ ਬਹਿਸ ਹੋਈ, ਜੋ ਜਲਦੀ ਹੀ ਲੜਾਈ ਵਿੱਚ ਬਦਲ ਗਈ। ਹੱਥਪਾਈ ਦੌਰਾਨ ਪੰਜ ਜਣਿਆਂ ਵਿਚੋਂ ਦੋ-ਤਿੰਨ ਜਣਿਆਂ ਨੇ ਜਸਪਾਲ ਸਿੰਘ ਦੇ ਡਬ ਵਿਚੋਂ ਉਸ ਦਾ ਲਾਇਸੈਂਸੀ ਪਿਸਤੌਲ ਕੱਢਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਇੱਕ ਗੋਲੀ ਚੱਲ ਗਈ, ਜਿਸ ਨਾਲ ਨਾਲ ਜਸਪਾਲ ਨਾਲ ਖੜ੍ਹੇ ਲੋਨ ਵਿਭਾਗ ਦਾ ਮੈਨੇਜਰ ਗੌਰਵ ਦੇ ਲਗ ਗਈ ਤੇ ਉਹ ਜ਼ਖਮੀ ਹੋ ਗਿਆ। ਦੋਸ਼ੀ ਇਸ ਤੋਂ ਬਾਅਦ ਫਰਾਰ ਹੋ ਗਏ।
ਇਹ ਵੀ ਪੜ੍ਹੋ : ਪੰਜਾਬ ‘ਚ ਮੁੜ ਬਦਲੇਗਾ ਮੌਸਮ, ਤਿੰਨ ਦਿਨਾਂ ਲਈ Alert ਜਾਰੀ, ਕਿਸਾਨਾਂ ਦੀ ਵਧੀ ਚਿੰਤਾ
ਏਡੀਸੀਪੀ ਨੇ ਕਿਹਾ ਕਿ ਪੁਲਿਸ ਘਟਨਾ ਵਿੱਚ ਸ਼ਾਮਲ ਸ਼ੱਕੀਆਂ ਦੀ ਪਛਾਣ ਕਰਨ ਲਈ ਕੰਮ ਕਰ ਰਹੀ ਹੈ। ਘਟਨਾ ਸਥਾਨ ਅਤੇ ਨੇੜਲੇ ਸਥਾਨਾਂ ‘ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਨ੍ਹਂ ਪੰਜ ਜਣਿਆਂ ਨੂੰ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








