ਸੋਸ਼ਲ਼ ਮੀਡੀਆ ਇੰਫਲੂਐਂਸਰ ਤੇ ਮੇਕਅੱਪ ਆਰਟਿਸ ਮੈਡ ਸੰਧੂ ਦੇ ਕਤਲਕਾਂਡ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਪੁਲਿਸ ਨੂੰ ਇਸ ਮਾਮਲੇ ਵਿਚ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਵੱਲੋਂ ਮੁੱਖ ਮੁਲਜਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਡੀਜੀਪੀ ਗੌਰਵ ਯਾਦਵ ਵੱਲੋਂ ਪੋਸਟ ਸਾਂਝੀ ਕਰਕੇ ਦਿੱਤੀ ਗਈ ਹੈ।
DGP ਨੇ ਦੱਸਿਆ ਕਿ ਮੈਡ ਸੰਧੂ ਕਤਲਕਾਂਡ ਮਾਮਲੇ ਵਿਚ ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਮੁੰਬਈ ATF ਨਾਲ ਸਾਂਝਾ ਆਪ੍ਰੇਸ਼ਨ ਚਲਾਇਆ ਤੇ ਮੁੱਖ ਮੁਲਜ਼ਮ ਨੂੰ ਮੁੰਬਈ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮ ਕੋਲੋਂ 3 ਪਿਸਤੌਲ, 5 ਮੈਗਜ਼ੀਨ ਤੇ 11 ਕਾਰਤੂਸ ਬਰਾਮਦ ਕੀਤੇ ਗਏ ਹਨ। ਇਹ ਵੀ ਪਤਾ ਲੱਗਾ ਹੈ ਕਿ ਜੋਬਨਪ੍ਰੀਤ ‘ਤੇ ਸ਼ੂਟਰਾਂ ਨੂੰ ਹਥਿਆਰਾਂ ਦੀ ਸਪਲਾਈ, ਵਿੱਤੀ ਸਹਾਇਤਾ ਤੇ ਹੋਰ ਲੋੜੀਂਦੀ ਮਦਦ ਦੇਣ ਦਾ ਵੀ ਇਲਜ਼ਾਮ ਲੱਗਾ ਹੈ।
ਇਹ ਵੀ ਪੜ੍ਹੋ : ਪਰਵਿੰਦਰ ਝੋਟੇ ਦੇ ਕਾਤ/ਲ ਨੂੰ ਜਾ/ਨੋਂ ਮਾਰਨ ਦੀ ਧਮ/ਕੀ, – ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਕੀਤਾ ਐਲਾਨ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਗੁਜਰਾਤ ਪੁਲਿਸ ਨੇ ਇਕ ਸਾਂਝੇ ਆਪ੍ਰੇਸ਼ਨ ਵਿਚ ਅੰਮ੍ਰਿਤਸਰ ਪੁਲਿਸ ਨੇ 6 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਸੀ। ਇਸ ਵਿਚ ਮੁੱਖ ਸ਼ੂਟਰ ਪਰਮਿੰਦਰ ਸਿੰਘ ਉਰਫ ਕਾਕਾ ਵੀ ਸ਼ਾਮਲ ਸੀ। ਇਸ ਤੋਂ ਇਲਾਵਾ ਸਹਿ ਮੁਲਜ਼ਮ ਤੇ ਸਾਥੀ ਅਮਨਦੀਪ ਸਿੰਘ, ਪਰਮਵੀਰ ਸਿੰਘ, ਬਲਜਿੰਦਰ ਸਿੰਘ ਉਰਫ ਲਾਲੀ, ਬਲਰਾਜ ਸਿੰਘ ਬੰਟੀ ਅਤੇ ਵਿਕਾਸ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਸਾਰੇ ਮੁਲਜ਼ਮਾਂ ਨੂੰ ਰਿਮਾਂਡ ‘ਤੇ ਲੈ ਕੇ ਨੈਟਰਕ ਚੇਨ ਖੰਗਾਲਣ ਵਿਚ ਲੱਗੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








