MLA ਗਿਆਸਪੁਰਾ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ AAP ਵਿਧਾਇਕਾਂ ਤੇ ਆਗੂਆਂ ਨੂੰ ਤਲਬ ਕੀਤਾ ਹੈ। ਉਨ੍ਹਾਂ ਨੂੰ 16 ਅਕਤੂਬਰ ਨੂੰ ਸਵੇਰੇ 11 ਵਜੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ।

ਇਸ ਲਈ ਪੱਤਰ ਵੀ ਜਾਰੀ ਕੀਤਾ ਗਿਆ ਹੈ। ਜਿਸ ਵਿਚ ਲਿਖਿਆ ਗਿਆ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਜੀ ਵੱਲੋਂ ਆਦੇਸ਼ ਅਨੁਸਾਰ ਸਕੱਤਰੇਤ ਨੂੰ ਸ੍ਰੀ ਅਕਾਲ ਤਖਤ ਸਾਹਿਬ ਰਾਹੀਂ ਆਪ ਵਿਧਾਇਕਾਂ ਤੇ ਆਗੂਆਂ ਨੂੰ MLA ਮਨਵਿੰਦਰ ਸਿੰਘ ਗਿਆਸਪੁਰਾ ਦੇ ਮਾਮਲੇ ਸਬੰਧੀ ਮਿਤੀ 16 ਅਕਤੂਬਰ ਨੂੰ ਸਪੱਸ਼ਟੀਕਰਨ ਦੇਣ ਲਈ ਹੁਕਮ ਹੋਇਆ ਸੀ। ਪਰਿਵਾਰ ਵੱਲੋਂ ਪਹਿਲਾਂ 15 ਅਕਤੂਬਰ ਨੂੰ ਦੁਪਹਿਰ 12 ਵਜੇ ਸੱਦਾ ਦਿੱਤਾ ਗਿਆ ਸੀ ਪਰ ਪੰਜਾਬ ਬੰਦ ਦੇ ਮੱਦੇਨਜ਼ਰ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਹੁਣ ਆਪ ਵਿਧਾਇਕਾਂ ਤੇ ਆਗੂਆਂ ਨੂੰ 16 ਅਕਤੂਬਰ ਨੂੰ ਸਵੇਰੇ 11 ਵਜੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








