ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਦੇ ਪਿੰਡ ਹਰਖੋਵਾਲ ਵਿਖੇ 154 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰਕੇ ਇਲਾਕਾ ਨਿਵਾਸੀਆਂ ਨੂੰ ਸਮਰਪਿਤ ਕੀਤਾ। ਇਸ ਦੇ ਨਾਲ ਹੀ ਸੂਬੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 1,244 ਹੋ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਸਾਢੇ 6 ਕਰੋੜ ਦੀ ਓ.ਪੀ.ਡੀ. ਹੋ ਚੁੱਕੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੁਰਾਣੇ ਪੇਂਡੂ ਸਿਹਤ ਕੇਂਦਰਾਂ ਨੂੰ ਹੁਣ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ, ਜਿੱਥੇ ਲੋਕਾਂ ਨੂੰ ਮੁਫ਼ਤ ਟੈਸਟ ਅਤੇ ਦਵਾਈਆਂ ਦੀ ਸਹੂਲਤ ਮਿਲੇਗੀ। ਅੱਜ ਕਲੀਨਿਕ ਦੇ ਅੰਦਰ ਡਾਕਟਰਾਂ, ਫਾਰਮੇਸੀ, ਟੈਸਟਿੰਗ ਲੈਬ ਅਤੇ ਮਰੀਜ਼ਾਂ ਲਈ ਕੀਤੇ ਗਏ ਸ਼ਾਨਦਾਰ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਸਾਡਾ ਵਾਅਦਾ ਹੈ ਕਿ ਪੰਜਾਬ ਦੇ ਹਰ ਆਮ ਨਾਗਰਿਕ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਵਾਂਗੇ। ਪੰਜਾਬੀਆਂ ਦੀ ਸਿਹਤ ਅਤੇ ਤੰਦਰੁਸਤੀ ਸਾਡੀ ਸਭ ਤੋਂ ਵੱਡੀ ਪਹਿਲ ਹੈ।

ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰਨ ਤੋਂ ਬਾਅਦ ਜਨ ਸਭਾ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ‘ਚੋਂ ਕਰੀਬ 2 ਕਰੋੜ ਲੋਕ ਦਵਾਈ ਲੈ ਚੁੱਕੇ ਹਨ। ਲੋਕਾਂ ਦੀ ਪੜ੍ਹਾਈ, ਦਵਾਈ ਤੇ ਰੁਜ਼ਗਾਰ ਦਾ ਖਿਆਲ ਰੱਖਿਆ ਜਾ ਰਿਹਾ ਹੈ। ਦੁਆਬਾ ਅਤੇ ਹੁਸ਼ਿਆਰਪੁਰ ਦੀ ਤਰੱਕੀ ਲਈ ਵੀ ਮਾਨ ਸਰਕਾਰ ਕੰਮ ਕਰ ਰਹੀ ਹੈ। ਰੁਜ਼ਗਾਰ ਕ੍ਰਾਂਤੀ ਤਹਿਤ ਹੁਣ ਤੱਕ 70,685 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਲਿਫ਼ਟ ਪੰਪਾਂ ਰਾਹੀਂ ਕੰਢੀ ਖੇਤਰ ਦੇ ਕਿਸਾਨ ਨੂੰ ਵੀ ਨਹਿਰੀ ਪਾਣੀ ਮਿਲ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








