CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ ਫਿਲੌਰ ‘ਚ ਪੁਲਿਸ ਅਧਿਕਾਰੀਆਂ ਨਾਲ ਬੈਠਕ ਕੀਤੀ ਜਾਵੇਗੀ। ਇਸ ਮੀਟਿੰਗ ਵਿਚ ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਸ਼ਾਮਲ ਹੋਣਗੇ ਤੇ ਮੀਟਿੰਗ ਵਿਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੈ ਕੇ ਸਮੀਖਿਆ ਕੀਤੀ ਜਾਵੇਗੀ।
ਦੱਸ ਦੇਈਏ ਕਿ 13 ਅਕਤੂਬਰ ਨੂੰ ਹੋਏ ਪਰਵਿੰਦਰ ਝੋਟਾ ਕਤਲ ਮਾਮਲੇ ਨੂੰ ਲੈ ਕੇ ਮਾਹੌਲ ਭਖਿਆ ਹੋਇਆ ਹੈ। ਇਸ ਨੂੰ ਲੈ ਕੇ ਅੱਜ ਪੰਜਾਬ ਬੰਦ ਦੀ ਕਾਲ ਵੀ ਦਿੱਤੀ ਗਈ ਹੈ ਤੇ ਮਾਨਸਾ ਵਿਚ ਪਰਵਿੰਦਰ ਝੋਟੇ ਦੇ ਪਰਿਵਾਰ ਵੱਲੋਂ ਧਰਨਾ ਵੀ ਦਿੱਤਾ ਜਾ ਰਿਹਾ ਹੈ ਤੇ ਪੂਰੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ।
ਇਥੇ ਇਹ ਵੀ ਦੱਸਣਯੋਗ ਹੈ ਕਿ ਮਾਨਸਾ ‘ਚ ਧਰਨੇ ਵਾਲੀ ਥਾਂ ਪਹੁੰਚੇ DIG ਨੇ ਇੱਕ ਹੋਰ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਤਲਕਾਂਡ ਮਾਮਲੇ ‘ਚ 2 ਹੋਰ ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਨਾਮਜ਼ਦ ਕੀਤੇ ਲੋਕਾਂ ‘ਚ ਮੁਲਜ਼ਮ ਦੇ 2 ਸਾਥੀ ਤੇ ਇੱਕ ਪਰਿਵਾਰਕ ਮੈਂਬਰ ਸ਼ਾਮਲ ਹੈ। ਇਸ ਮੌਕੇ DIG ਨੇ ਧਰਨੇ ਨੂੰ ਲੈ ਕੇ ਕਿਹਾ ਕਿ ਸਿਕਓਰਿਟੀ ਦੇ ਸਾਰੇ ਪ੍ਰਬੰਧ ਕੀਤੇ ਗਏ ਹਨ ਤੇ ਸਾਡੀ ਕੋਸ਼ਿਸ਼ ਰਹੇਗੀ ਕਿ ਸਭ ਕੁਝ ਸ਼ਾਂਤੀਪੂਰਵਕ ਰਹੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








