AGTF ਪੰਜਾਬ ਨੂੰ STF ਹਰਿਆਣਾ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਸਫਲਤਾ ਮਿਲੀ ਹੈ। ਤਰਨਤਾਰਨ ਜ਼ਿਲ੍ਹੇ ਦੇ ਨੌਸ਼ਹਿਰਾ ਪੰਨੂਆਂ ‘ਚ ਸਤੰਬਰ 2026 ਵਿਚ ਹੋਏ ਅਜਮੀਤ ਸਿੰਘ ਦੇ ਕਤਲ ਮਾਮਲੇ ਦੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਕਤਲਕੇਸ ਦੇ ਮੁੱਖ ਮੁਲਜ਼ਮ ਗੁਰਲਾਲ ਸਿੰਘ ਨੂੰ ਹਰਿਆਣਾ ਦੇ ਨੂਹ ਜ਼ਿਲ੍ਹੇ ਤੋਂ ਕਾਬੂ ਕੀਤਾ ਗਿਆ ਹੈ। ਇਸ ਤੋਂ ਪਹਿਲਾਂ AGTF ਨੇ ਤਰਨਤਾਰਨ ਪੁਲਿਸ ਨਾਲ ਮਿਲ ਕੇ ਇਕ ਹੋਰ ਦੋਸ਼ੀ ਸਾਜਨਪ੍ਰੀਤ ਨੂੰ ਵੀ ਗ੍ਰਿਫਤਾਰ ਕੀਤਾ ਸੀ।
ਇਹ ਵੀ ਪੜ੍ਹੋ : ਪੰਜਾਬ ‘ਚ ਬਦਲਿਆ ਮੌਸਮ! ਮੋਟੇ-ਮੋਟੇ ਗੜ੍ਹਿਆਂ ਨਾਲ ਪਿਆ ਮੀਂਹ, 40-50 ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ
ਇਸ ਦੀ ਜਾਣਕਾਰੀ DGP ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਵਿਦੇਸ਼ ਬੈਠੇ ਭਗੌੜੇ ਗੈਂਗਸਟਰਾਂ ਦੇ ਇਸ਼ਾਰੇ ‘ਤੇ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਗ੍ਰਿਫਤਾਰ ਮੁਲਜ਼ਮਾਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ ਤੇ ਕਤਲ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








