ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ ਕਰੰਟ ਲੱਗਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਜਸ਼ਨਦੀਪ ਸਿੰਘ (22) ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਮਿਲੀ ਜਾਣਕਾਰੀ ਅਨੁਸਾਰ ਜਸ਼ਨਦੀਪ ਸਿੰਘ 11,000 ਵੋਲਟ ਦੀ ਹਾਈ-ਟੈਂਸ਼ਨ ਪਾਵਰ ਲਾਈਨ ਦੀ ਲਪੇਟ ਵਿੱਚ ਆਇਆ। ਅਚਾਨਕ ਬਿਜਲੀ ਦਾ ਗੰਭੀਰ ਝਟਕਾ ਲੱਗਣ ਕਾਰਨ ਉਹ ਹੇਠਾਂ ਡਿੱਗਾ ਗਿਆ। ਉਸਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਹਾਦਸੇ ਤੋਂ ਬਾਅਦ ਪਰਿਵਾਰ ਸੋਗ ਵਿੱਚ ਹੈ।
ਇਹ ਵੀ ਪੜ੍ਹੋ : ਪਰਵਿੰਦਰ ਝੋਟਾ ਕ/ਤਲਕਾਂ/ਡ ‘ਚ ਮਾਨਸਾ ਦੀ SHO ਸਸਪੈਂਡ, DSP ਹਰਜਿੰਦਰ ਸਿੰਘ ਗਿੱਲ ਖਿਲਾਫ਼ ਵੀ ਐਕਸ਼ਨ ਦੀ ਤਿਆਰੀ
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








