ਅਜਨਾਲਾ ਦੇ ਸਰਹੱਦੀ ਪਿੰਡ ਰੂੜੇਵਾਲ ਵਿੱਚ ਉਸ ਸਮੇਂ ਮਾਹੌਲ ਗਮਗੀਨ ਹੋ ਗਿਆ, ਜਦੋਂ ਦੇਸ਼ ਦੀ ਸੇਵਾ ਕਰਦਿਆਂ ਜਾਨ ਗੁਆਉਣ ਵਾਲੇ ਲਾਂਸ ਨਾਇਕ ਪ੍ਰਤਾਪ ਸਿੰਘ ਨੂੰ ਸਰਕਾਰੀ ਸਨਮਾਨਾਂ ਨਾਲ ਆਖਰੀ ਵਿਦਾਈ ਦਿੱਤੀ ਗਈ। ਮੱਧ ਪ੍ਰਦੇਸ਼ ਵਿੱਚ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਸੀ। ਜਿਉਂ ਹੀ ਸ਼ਹੀਦ ਦੀ ਮ੍ਰਿਤਕ ਦੇਹ ਪਿੰਡ ਪਹੁੰਚੀ, ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਹਰ ਅੱਖ ਨਮ ਹੋ ਗਈ।
ਸ਼ਹੀਦ ਪ੍ਰਤਾਪ ਸਿੰਘ ਦੀ ਅੰਤਿਮ ਵਿਦਾਈ ਮੌਕੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਸਿਆਸੀ ਆਗੂਆਂ, ਸਮਾਜ ਸੇਵੀਆਂ ਅਤੇ ਪਿੰਡ ਵਾਸੀਆਂ ਨੇ ਸ਼ਿਰਕਤ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਕਾਂਗਰਸ ਆਗੂ ਸੁਖਜਿੰਦਰ ਸਿੰਘ ਸੁੱਖ ਔਜਲਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਅਤੇ ਕਾਂਗਰਸ ਆਗੂ ਕਵਰਪ੍ਰਤਾਪ ਸਿੰਘ ਅਜਨਾਲਾ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ।
ਦੇਸ਼ ਦੀ ਸੇਵਾ ਨੂੰ ਸਮਰਪਿਤ ਸ਼ਹੀਦ ਪ੍ਰਤਾਪ ਸਿੰਘ ਆਪਣੇ ਪਿੱਛੇ ਤਿੰਨ ਛੋਟੇ ਬੱਚਿਆਂ ਅਤੇ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ। ਉਨ੍ਹਾਂ ਦੇ ਜਾਣ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪਿੰਡ ਦੇ ਲੋਕਾਂ ਲਈ ਵੀ ਇਹ ਨਾ ਪੂਰਾ ਹੋਣ ਵਾਲਾ ਘਾਟਾ ਹੈ। ਦੱਸਿਆ ਜਾਂਦਾ ਹੈ ਕਿ ਪ੍ਰਤਾਪ ਸਿੰਘ ਆਪਣੀ 18 ਸਿੱਖਲੀ ਰੈਜਮੈਂਟ ਵਿੱਚ ਵਾਲੀਬਾਲ ਦੇ ਖਿਡਾਰੀ ਵੀ ਰਹੇ ਸਨ।
ਇਹ ਵੀ ਪੜ੍ਹੋ : ਪਰਵਿੰਦਰ ਝੋਟਾ ਕ/ਤਲਕਾਂ/ਡ ‘ਚ ਮਾਨਸਾ ਦੀ SHO ਸਸਪੈਂਡ, DSP ਹਰਜਿੰਦਰ ਸਿੰਘ ਗਿੱਲ ਖਿਲਾਫ਼ ਵੀ ਐਕਸ਼ਨ ਦੀ ਤਿਆਰੀ
ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਿਵਾਰ ਨੂੰ ਨਿਯਮਾਂ ਅਨੁਸਾਰ ਬਣਦੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨ ਕੀਤੇ ਜਾਣਗੇ। ਸ਼ਹੀਦ ਦੇ ਪਿਤਾ ਵੀਰ ਸਿੰਘ ਅਤੇ ਪਤਨੀ ਨੇ ਸਰਕਾਰ ਅੱਗੇ ਅਪੀਲ ਕੀਤੀ ਕਿ ਪਰਿਵਾਰ ਦੀ ਆਰਥਿਕ ਸਹਾਇਤਾ ਲਈ ਉਨ੍ਹਾਂ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਜਾਣ ਅਤੇ ਬੱਚਿਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰੀ ਨੌਕਰੀ ਮੁਹੱਈਆ ਕਰਵਾਈ ਜਾਵੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








