ਬਾਲੀਵੁੱਡ ਅਦਾਕਾਰ ਆਮਿਰ ਖਾਨ ਦੇ ਭਾਣਜੇ ਅਦਾਕਾਰ ਇਮਰਾਨ ਖਾਨ ਬਾਰੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮੁੰਬਈ ਪੁਲਿਸ ਨੇ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕੀਤਾ ਹੈ, ਜਿਸ ਵਿੱਚ ਉਸ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨਿਰਦੇਸ਼ ਦਿੱਤਾ ਗਿਆ ਹੈ। ਇਹ ਕਾਰਵਾਈ ਮੁੰਬਈ ਦੇ ਇਤਿਹਾਸਕ ਅਗਸਤ ਕ੍ਰਾਂਤੀ ਮੈਦਾਨ ਵਿੱਚ ਹੋਏ ਇੱਕ ਵਿਰੋਧ ਪ੍ਰਦਰਸ਼ਨ ਵਿੱਚ ਉਸ ਦੀ ਹਿੱਸੇਦਾਰੀ ਨੂੰ ਲੈ ਕੇ ਕੀਤੀ ਗਈ ਹੈ।
ਇਮਰਾਨ ਖਾਨ ਆਪਣੀ ਪ੍ਰੇਮਿਕਾ ਲੇਖਾ ਵਾਸ਼ਿੰਗਟਨ ਅਤੇ ਚਚੇਰੀ ਭੈਣ ਜ਼ੈਨ ਮੈਰੀ ਖਾਨ ਦੇ ਨਾਲ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਅਗਸਤ ਕ੍ਰਾਂਤੀ ਮੈਦਾਨ ਵਿੱਚ ਇੱਕ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਇਆ ਸੀ। ਵਿਰੋਧ ਪ੍ਰਦਰਸ਼ਨ ਦੌਰਾਨ ਮੁੰਬਈ ਪੁਲਿਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ। ਆਪਣੀ ਹਿਰਾਸਤ ਤੋਂ ਬਾਅਦ ਇਮਰਾਨ ਖਾਨ ਨੇ ਸੋਸ਼ਲ ਮੀਡੀਆ ‘ਤੇ ਇੱਕ ਪੁਲਿਸ ਵੈਨ ਦੇ ਅੰਦਰੋਂ ਆਪਣੀ ਇੱਕ ਫੋਟੋ ਸਾਂਝੀ ਕੀਤੀ, ਜਿਸ ਵਿੱਚ ਕੈਪਸ਼ਨ ਦਿੱਤਾ ਗਿਆ, “ਲੱਗਦਾ ਹੈ ਕਿ ਮੈਂ ਰਾਈਡ ‘ਤੇ ਜਾ ਰਿਹਾ ਹਾਂ।”

ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੁੰਦੇ ਹੋਏ ਇਮਰਾਨ ਖਾਨ ਨੇ ਮੀਡੀਆ ਨੂੰ ਕਿਹਾ ਕਿ ਉਹ ਕਿਸੇ ਰਾਜਨੀਤਿਕ ਸੰਗਠਨ ਦੇ ਪ੍ਰਤੀਨਿਧੀ ਵਜੋਂ ਨਹੀਂ, ਸਗੋਂ ਸ਼ਹਿਰ ਦੇ ਇੱਕ ਆਮ ਨਾਗਰਿਕ ਵਜੋਂ ਆਪਣੀ ਆਵਾਜ਼ ਬੁਲੰਦ ਕਰਨ ਆਇਆ ਹੈ।
ਦੱਸ ਦੇਈਏ ਕਿ ਇਮਰਾਨ ਖਾਨ ਭਾਰਤੀ ਨਾਗਰਿਕ ਨਹੀਂ ਹੈ। ਉਸਦਾ ਜਨਮ ਅਮਰੀਕਾ ਦੇ ਵਿਸਕਾਨਸਿਨ ਵਿੱਚ ਹੋਇਆ ਸੀ, ਜਿਸ ਕਾਰਨ ਉਸ ਦੇ ਕੋਲ ਅਮਰੀਕੀ ਪਾਸਪੋਰਟ ਅਤੇ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ (OCI) ਕਾਰਡ ਹੈ। ਜ਼ਿਕਰਯੋਗ ਹੈ ਕਿ ਜੇ ਤੁਸੀਂ ਭਾਰਤੀ ਨਾਗਰਿਕ ਨਹੀਂ ਹੋ, ਤਾਂ ਤੁਸੀਂ ਭਾਰਤ ਵਿੱਚ ਵਿਰੋਧ ਪ੍ਰਦਰਸ਼ਨਾਂ ਵਿੱਚ ਹਿੱਸਾ ਨਹੀਂ ਲੈ ਸਕਦੇ। ਅਜਿਹਾ ਕਰਨ ਨਾਲ ਉਨ੍ਹਾਂ ਵਿਰੁੱਧ ਇਮੀਗ੍ਰੇਸ਼ਨ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ।
ਭਾਜਪਾ ਨੇਤਾ ਅਤੇ ਸਾਬਕਾ ਸੰਸਦ ਮੈਂਬਰ ਕਿਰੀਟ ਸੋਮਈਆ ਨੇ ਇਮਰਾਨ ਖਾਨ ਦੇ ਵਿਰੋਧ ਪ੍ਰਦਰਸ਼ਨਾਂ ਵਿੱਚ ਹਿੱਸਾ ਲੈਣ ‘ਤੇ ਸਖ਼ਤ ਇਤਰਾਜ਼ ਜਤਾਇਆ। ਸੋਮਈਆ ਨੇ ਕੇਂਦਰੀ ਗ੍ਰਹਿ ਮੰਤਰਾਲੇ ਅਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਇਮਰਾਨ ਖਾਨ ਵਿਰੁੱਧ ਲੁੱਕਆਊਟ ਸਰਕੂਲਰ ਜਾਰੀ ਕਰਨ ਅਤੇ ਉਨ੍ਹਾਂ ਨੂੰ ਤੁਰੰਤ ਦੇਸ਼ ਨਿਕਾਲਾ ਦੇਣ ਦੀ ਮੰਗ ਕੀਤੀ। ਸੋਮਈਆ ਨੇ ਸਵਾਲ ਕੀਤਾ ਕਿ ਇੱਕ ਅਮਰੀਕੀ ਨਾਗਰਿਕ ਅਤੇ OCI ਕਾਰਡਧਾਰਕ ਭਾਰਤ ਦੇ ਘਰੇਲੂ ਰਾਜਨੀਤਿਕ ਮਾਮਲਿਆਂ ਅਤੇ ਵਿਰੋਧ ਪ੍ਰਦਰਸ਼ਨਾਂ ਵਿੱਚ ਕਿਵੇਂ ਹਿੱਸਾ ਲੈ ਸਕਦਾ ਹੈ।
ਸੋਮਈਆ ਦੀ ਸ਼ਿਕਾਇਤ ਅਤੇ ਮੁੰਬਈ ਪੁਲਿਸ ਵੱਲੋਂ ਕੀਤੀ ਗਈ ਜਾਂਚ ਤੋਂ ਬਾਅਦ ਅਦਾਕਾਰ ਨੂੰ ਹੁਣ ਰਸਮੀ ਤੌਰ ‘ਤੇ 28 ਅਕਤੂਬਰ ਤੱਕ ਦੇਸ਼ ਛੱਡਣ ਦਾ ਨੋਟਿਸ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : AAP ਨੇ ਦੀਪਕ ਬਾਲੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਜਲੰਧਰ ਕੈਂਟ ਦਾ ਲਾਇਆ ਹਲਕਾ ਇੰਚਾਰਜ
ਦੱਸ ਦੇਈਏ ਕਿ ਸਾਬਕਾ ਬਾਲੀਵੁੱਡ ਅਦਾਕਾਰ ਇਮਰਾਨ ਖਾਨ 13 ਫੀਚਰ ਫਿਲਮਾਂ ਵਿੱਚ ਨਜ਼ਰ ਆ ਚੁੱਕੇ ਹਨ ਜਿਨ੍ਹਾਂ ਵਿੱਚ ‘ਜਾਨੇ ਤੂ… ਯਾ ਜਾਨੇ ਨਾ’ (2008), ‘ਹੇਟ ਲਵ ਸਟੋਰੀਜ਼’ (2010), ‘ਡੇਹਲੀ ਬੇਲੀ’ (2011), ‘ਮੇਰੇ ਬ੍ਰਦਰ ਕੀ ਦੁਲਹਨ’ (2011) ਸ਼ਾਮਲ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








