ਪੰਜਾਬ ਦੇ ਮੁੱਖ ਮੰਤਰੀ ਮਾਨ ਵੱਲੋਂ ਅੱਜ ਹਾਈ ਲੈਵਲ ਮੀਟਿੰਗ ਸੱਦੀ ਗਈ ਹੈ। ਇਸ ਵਿਚ ਸਾਰੇ ਜ਼ਿਲਿਆਂ ਦੇ ਐੱਸਐੱਸਪੀ ਤੇ ਡੀਸੀ ਸ਼ਾਮਲ ਹੋਣਗੇ ਤੇ ਇਸ ਵਿਚ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਮੀਖਿਆ ਕੀਤੀ ਜਾਵੇਗੀ।
ਫਿਲੌਰ ਵਿਚ ਇਹ ਮੀਟਿੰਗ ਸੱਦੀ ਗਈ ਹੈ। ਸਵੇਰੇ 10.30 ਵਜੇ ਦੇ ਕਰੀਬ ਇਹ ਬੈਠਕ ਬੁਲਾਈ ਗਈ ਹੈ। ਸੂਬੇ ਦੇ ਮੁੱਖ ਮੰਤਰੀ ਨੇ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤੇ ਕਾਨੂੰਨ ਵਿਵਸਥਾ ਦੀ ਸਮੀਖਿਆ ਕਰਨ ਲਈ ਮੀਟਿੰਗ ਬੁਲਾਈ ਗਈ ਹੈ। ਮਾਨਸਾ ਵਿਚ ਪਰਮਿੰਦਰ ਸਿੰਘ ਝੋਟੇ ਦੇ ਕਤਲ ਤੇ ਸੂਬੇ ਵਿਚ ਵਧ ਰਹੀਆਂ ਅਪਰਾਧਿਕ ਘਟਨਾਵਾਂ ਤੋਂ ਬਾਅਦ ਸੂਬੇ ਵਿਚ ਕਾਨੂੰਨ ਵਿਵਸਥਾ ਤੇ ਮਜ਼ਬੂਤ ਕਰਨਾ ਤੇ ਨਸ਼ਾ ਤਸਕਰਾਂ ਦੀ ਸਪਲਾਈ ਚੇਨ ਤੋੜਨ ਲਈ ਨਵੀਂ ਰਣਨੀਤੀ ਤਿਆਰ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਅੱਜ ਤੋਂ 5 ਦਿਨਾਂ ਪੰਜਾਬ ਦੌਰੇ ‘ਤੇ ਸਚਿਨ ਪਾਇਲਟ, ਗੈਂ/ਗਸ/ਟਰ ਹਿੰ/ਸਾ ਦੇ ਪੀੜਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ
ਹਾਲਾਂਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੈ ਕੇ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ ਤੇ ਹੁਣ ਦੇਖਣਾ ਹੋਵੇਗਾ ਕਿ ਹੋਰ ਕਿਹੜੇ ਗੰਭੀਰ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਸੀਐੱਮ ਮਾਨ ਵੱਲੋਂ ਇਸੇ ਤਹਿਤ ਹਾਈ ਲੈਵਲ ਮੀਟਿੰਗ ਸੱਦੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








