ਪੰਜਾਬ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਮੋਬਾਈਲ ਫੋਨ ਨੂੰ ਲੈ ਕੇ ਨੌਜਵਾਨਾਂ ਵਿਚਾਲੇ ਝਗੜਾ ਹੋਇਆ ਹੈ। ਝਗੜੇ ਦੌਰਾਨ ਨੌਜਵਾਨ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ ਸੀ। ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਉਥੇ ਜ਼ਖਮਾਂ ਦੀ ਤਾਬ ਨਾ ਸਹਿੰਦੇ ਹੋਏ ਸ਼ਖਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ‘ਪਰਵਿੰਦਰ ਝੋਟੇ ਨੂੰ ਦਿੱਤਾ ਜਾਵੇ ਸ਼ਹੀਦ ਦਾ ਦਰਜਾ, ਜਖ਼ਮੀਆਂ ਦਾ ਸਾਰਾ ਖ਼ਰਚਾ ਚੁੱਕੇਗੀ SGPC’ : ਜਥੇਦਾਰ ਗੜਗੱਜ
ਇਸ ਹਮਲੇ ਵਿਚ ਬਿਕਰਮਜੀਤ ਸਿੰਘ ਦੀ ਮੌਤ ਹੋ ਚੁੱਕੀ ਹੈ ਜਦੋਂ ਕਿ ਗੁਰਮੁਖ ਸਿੰਘ ਤੇ ਨਿਸ਼ਾਨ ਸਿੰਘ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ।ਬਟਾਲਾ ਦੇ ਪਿੰਡ ਮਾੜੀ ਪੰਨਵਾਂ ‘ਚ ਇਹ ਵਾਰਦਾਤ ਵਾਪਰੀ ਹੈ ਜਿਥੇ ਮੋਬਾਈਲ ਫੋਨ ਕਰਕੇ ਕੁਝ ਵਿਅਕਤੀਆਂ ਵਿਚਾਲੇ ਕਿਹਾ-ਸੁਣੀ ਹੋਈ ਤੇ ਵਿਵਾਦ ਇੰਨਾ ਵਧ ਗਿਆ ਕਿ ਬਿਕਰਮਜੀਤ ਸਿੰਘ ‘ਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ ਜਿਸ ਕਰਕੇ ਉਸ ਦੀ ਮੌਤ ਹੋ ਗਈ ਤੇ 2 ਨੌਜਵਾਨ ਜ਼ਖਮੀ ਹੋ ਗਏ। ਮਾਮਲੇ ‘ਚ ਧਾਰਾ 103 BNS ਤਹਿਤ FIR ਦਰਜ ਕੀਤੀ ਗਈ ਹੈ ਤੇ ਐੱਸਐੱਸਪੀ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








