ਸੀਨੀਅਰ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਪ੍ਰਸਤਾਵਿਤ ਪੰਜਾਬ ਦੌਰੇ ਤੋਂ ਪਹਿਲਾਂ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਅੱਜ ਪੰਜ ਦਿਨਾਂ ਦੇ ਦੌਰੇ ਲਈ ਚੰਡੀਗੜ੍ਹ ਪਹੁੰਚੇ। ਉਹ ਪਾਰਟੀ ਅੰਦਰ ਅੰਦਰੂਨੀ ਧੜੇਬੰਦੀ ਦੀ ਜਾਂਚ ਕਰਨ ਲਈ 11 ਜ਼ਿਲ੍ਹਿਆਂ ਦਾ ਦੌਰਾ ਕਰਨਗੇ। ਪਾਇਲਟ ਸਾਬਕਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਧੜੇ ਦੇ ਆਗੂਆਂ ‘ਤੇ ਵਿਸ਼ੇਸ਼ ਨਜ਼ਰ ਰੱਖਣਗੇ।
ਸਚਿਨ ਪਾਇਲਟ ਨੇ ਚੰਡੀਗੜ੍ਹ ਪਹੁੰਚਣ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਕਾਂਗਰਸ ਪੂਰੀ ਤਰ੍ਹਾਂ ਇਕਜੁੱਟ ਹੈ। ਉਨ੍ਹਾਂ ਕਿਹਾ ਕਿ ਉਹ ਰਾਜਾ ਵੜਿੰਗ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਸੁਕ ਹਨ।
ਉਨ੍ਹਾਂ ਕਿਹਾ ਕਿ ਉਹ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਉਣਗੇ ਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਉਨ੍ਹਾਂ ਦੇ ਪਿੱਛੇ ਹੈ। ਪਾਰਟੀ ਉਨ੍ਹਾਂ ਦੀ ਲੜਾਈ ਵਿੱਚ ਗਲੀਆਂ ਤੋਂ ਲੈ ਕੇ ਅਦਾਲਤਾਂ ਤੱਕ ਉਨ੍ਹਾਂ ਦੇ ਨਾਲ ਖੜ੍ਹੀ ਹੋਵੇਗੀ।

ਦੂਜੇ ਪਾਸੇ ਭਾਜਪਾ ਦੀ ਨਸ਼ਾ ਮੁਕਤੀ ਯਾਤਰਾ ‘ਤੇ ਤੰਜ ਕੱਸਦਿਆਂ ਸਚਿਨ ਪਾਇਲਟ ਨੇ ਕਿਹਾ ਕਿ ਜਿਵੇਂ ਹੀ ਚੋਣਾਂ ਆਈਆਂ, ਭਾਜਪਾ ਨੂੰ ਪੰਜਾਬ ਦਾ ਨਸ਼ਾ ਯਾਦ ਆ ਗਿਆ। ਉਨ੍ਹਾਂ ਕਿਹਾ ਕਿ ਭਾਜਪਾ ਪਹਿਲਾਂ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਸਰਕਾਰ ਵਿੱਚ ਰਹੀ ਹੈ। ਉਦੋਂ ਭਾਜਪਾ ਉਦੋਂ ਅਜਿਹਾ ਕਿਉਂ ਨਹੀਂ ਕੀਤਾ? ਉਨ੍ਹਾਂ ਕਿਹਾ ਕਿ ਭਾਜਪਾ ਦਾ ਪੰਜਾਬ ਦੌਰਾ ਪੂਰੀ ਤਰ੍ਹਾਂ ਫਲਾਪ ਰਿਹਾ।
ਇਸ ਦੌਰਾਨ ਉਨ੍ਹਾਂ ਰਾਜਾ ਵੜਿੰਗ ਦੀ ਤਾਰੀਫ ਕਰਦਿਆਂ ਕਿਹਾ ਕਿ ਵੜਿੰਗ ਇੱਕ ਸੱਚੇ ਫਾਈਟਰ, ਊਰਜਾਵਾਨ ਤੇ ਮਿਹਨਤੀ ਯੂਥ ਲੀਡਰ ਹਨ। ਉਹ ਹਮੇਸ਼ਾ ਜ਼ਮੀਨੀ ਪੱਧਰ ‘ਤੇ ਵਰਕਰਾਂ ਨਾਲ ਜੁੜੇ ਰਹਿੰਦੇ ਹਨ ਤੇ ਕਿਸੇ ਵੀ ਮੁਸ਼ਕਲ ਹਾਲਾਤ ਵਿਚ ਪਿੱਛੇ ਨਹੀਂ ਹਟਦੇ।
ਇਹ ਵੀ ਪੜ੍ਹੋ : ਪਰਵਿੰਦਰ ਝੋਟਾ ਕਤਲ ਮਾਮਲੇ ਨਾਲ ਜੁੜੀ ਖਬਰ, ਮੁਲਜ਼ਮ ਅਸ਼ਵਨੀ ਦੀ ਪਤਨੀ ਦਾ ਪੁਲਿਸ ਨੂੰ ਮਿਲਿਆ ਰਿਮਾਂਡ
ਪੰਜਾਬ ਕਾਂਗਰਸ ਦੀ ਕਮਾਨ ਵਿਚ ਕੀਤੇ ਗਏ ਬਦਲਾਅ ‘ਤੇ ਉਨ੍ਹਾਂ ਕਿਹਾ ਕਿ ਵੜਿੰਗ ਨੇ ਪ੍ਰਧਾਨ ਵਜੋਂ ਆਪਣੀ ਜ਼ਿੰਮੇਵਾਰੀ ਪੂਰੀ ਨਿਸ਼ਠਾ ਨਾਲ ਨਿਭਾਈ। ਹਾਲਾਂਕਿ ਸਿਆਸਤ ਤੇ ਸੰਗਠਨ ਵਿਚ ਸਮੇਂ-ਸਮੇਂ ‘ਤੇ ਫੇਰਬਦਲ ਕਰਨਾ ਜ਼ਰੂਰੀ ਹੁੰਦਾ ਹੈ। ਨਵੇਂ ਚਿਹਰਿਆਂ ਨੂੰ ਮੌਕਾ ਦੇਣਾ, ਖੇਤਰੀ ਤੇ ਸਿਆਸੀ ਸੰਤੁਲਨ ਸਾਧਨਾ ਅਤੇ ਚੋਣ ਰਣਨੀਤੀਆਂ ਤਹਿਤ ਬਦਲਾਅ ਕਰਨਾ ਪਾਰਟੀ ਹਾਈਕਮਾਨ ਦੀ ਆਮ ਪ੍ਰਕਿਰਿਆ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








