ਲੁਧਿਆਣਾ ਦੀ ਪਾਇਲ ਵਿਧਾਨ ਸਭਾ ਸੀਟ ਤੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਅਕਾਲ ਤਖ਼ਤ ਸਾਹਿਬ ਵੱਲੋਂ “ਤਨਖਾਹੀਆ” ਐਲਾਨਿਆ ਗਿਆ ਹੈ। ਇਹ ਫੈਸਲਾ 16 ਅਕਤੂਬਰ ਨੂੰ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਲਿਆ ਗਿਆ।
ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮ ਮੁਤਾਬਕ ਗਿਆਸਪੁਰਾ ‘ਤੇ ਹਰਿਮੰਦਰ ਸਾਹਿਬ ਦੇ ਸੇਵਕਾਂ ਵਿਰੁੱਧ ਜਾਤੀ ਵਿਤਕਰੇ ਦੇ ਝੂਠੇ ਦੋਸ਼ ਲਗਾਉਣ ਅਤੇ ਸਿੱਖ ਸੰਸਥਾਵਾਂ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਦਾ ਦੋਸ਼ ਹੈ।

ਅਦੇਸ਼ ਵਿੱਚ ਕਿਹਾ ਗਿਆ ਹੈ ਕਿ 12 ਅਕਤੂਬਰ ਨੂੰ ਆਮ ਆਦਮੀ ਪਾਰਟੀ ਦੇ ਕੁਝ ਵਿਧਾਇਕਾਂ ਅਤੇ ਆਗੂਆਂ ਨੇ ਅਕਾਲ ਤਖ਼ਤ ਸਾਹਿਬ ਸਕੱਤਰੇਤ ਪਹੁੰਚੇ ਸਨ। ਉਸ ਸਮੇਂ ਗਿਆਸਪੁਰਾ ਨੂੰ ਪਹਿਲਾਂ ਦੇ ਹੁਕਮਾਂ ਮੁਤਾਬਕ ਸਕੱਤਰੇਤ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ ਸੀ। ਫਿਰ ਉਨ੍ਹਾਂ ਸੇਵਕਾਂ ‘ਤੇ ਜਾਤੀ ਵਿਤਕਰੇ ਦਾ ਦੋਸ਼ ਲਗਾਇਆ।
ਇਹ ਵੀ ਪੜ੍ਹੋ : ਪਰਵਿੰਦਰ ਝੋਟਾ ਕਤਲ ਮਾਮਲੇ ਨਾਲ ਜੁੜੀ ਖਬਰ, ਮੁਲਜ਼ਮ ਅਸ਼ਵਨੀ ਦੀ ਪਤਨੀ ਦਾ ਪੁਲਿਸ ਨੂੰ ਮਿਲਿਆ ਰਿਮਾਂਡ
16 ਅਕਤੂਬਰ ਨੂੰ ਪਹੁੰਚੇ ਵਿਧਾਇਕਾਂ ਦੇ ਵਫ਼ਦ ਨੇ ਇਹ ਵੀ ਮੰਨਿਆ ਕਿ ਗਿਆਸਪੁਰਾ ਨੇ ਜਾਣਬੁੱਝ ਕੇ ਜਾਤੀ ਦਾ ਮੁੱਦਾ ਬਣਾਇਆ ਸੀ, ਹਾਲਾਂਕਿ ਉਸ ਦਿਨ ਅਜਿਹੀ ਕੋਈ ਘਟਨਾ ਨਹੀਂ ਵਾਪਰੀ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਵਿੱਚ ਕਿਹਾ ਗਿਆ ਹੈ ਕਿ ਗਿਆਸਪੁਰਾ ਨੇ ਨਿੱਜੀ ਸਿਆਸੀ ਲਾਭ ਲਈ ਸਿੱਖ ਸਿਧਾਂਤਾਂ ਦੇ ਉਲਟ ਕੰਮ ਕੀਤਾ। ਉਨ੍ਹਾਂ ਦੇ ਬਿਆਨਾਂ ਨੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








