ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਪਣੀ ਜਾਨ ਗੁਆਉਣ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਾਈ ਜਾਵੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼ਨੀਵਾਰ ਨੂੰ ਭਾਈ ਝੋਟਾ ਦੇ ਪਿਤਾ ਬਾਪੂ ਭੀਮ ਸਿੰਘ ਨਾਲ ਮੁਲਾਕਾਤ ਦੌਰਾਨ ਇਹ ਐਲਾਨ ਕੀਤਾ।
ਧਾਮੀ ਨੇ ਕਿਹਾ ਕਿ ਸਿੱਖ ਕੌਮੀ ਭਾਈ ਝੋਟਾ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖੇਗੀ। ਨਸ਼ਿਆਂ ਖਿਲਾਫ ਉਨ੍ਹਾਂ ਦੇ ਸੰਘਰਸ਼ ਨੂੰ ਅੱਗੇ ਵਧਾਉਣਾ ਸਮੇਂ ਦੀ ਲੋੜ ਹੈ। ਸ਼੍ਰੋਮਣੀ ਕਮੇਟੀ ਪਰਿਵਾਰ ਦੇ ਨਾਲ ਹੈ ਤੇ ਹਰ ਸੰਭਵ ਮਦਦ ਕਰੇਗੀ। ਭਾਈ ਝੋਟਾ ਦੇ ਨਾਲ ਜ਼ਖਮੀ ਹੋਏ ਨੌਜਵਾਨਾਂ ਦਾ ਹਾਲ ਜਾਣਨ ਤੋਂ ਬਾਅਦ ਧਾਮੀ ਨੇ ਹਰੇਕ ਜ਼ਖਮੀ ਨੂੰ 5-5 ਲੱਖ ਰੁਪਏ ਦੀ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ।

ਉਨ੍ਹਾਂ ਕਿਹਾ ਕਿ ਜੇਕਰ ਜ਼ਖਮੀ ਚਾਹੁੰਦੇ ਹਨ ਤਾਂ ਸ਼੍ਰੋਮਣੀ ਕਮੇਟੀ ਉਨ੍ਹਾਂ ਦੇ ਇਲਾਜ ਦਾ ਪ੍ਰਬੰਧ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ, ਅੰਮ੍ਰਿਤਸਰ ਵਿਖੇ ਕਰੇਗੀ। ਕਮੇਟੀ ਇਲਾਜ ਦਾ ਸਾਰਾ ਖਰਚਾ ਚੁੱਕੇਗੀ। ਧਾਮੀ ਨੇ ਕਿਹਾ ਕਿ ਅਜਾਇਬ ਘਰ ਵਿੱਚ ਭਾਈ ਝੋਟਾ ਦੀ ਤਸਵੀਰ ਲਾਉਣ ਦਾ ਉਦੇਸ਼ ਉਨ੍ਹਾਂ ਦੇ ਸੰਘਰਸ਼ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਉਨ੍ਹਾਂ ਦੀ ਵਚਨਬੱਧਤਾ ਨੂੰ ਯਾਦ ਕਰਨਾ ਹੈ।
ਸ਼੍ਰੋਮਣੀ ਕਮੇਟੀ ਮੁਖੀ ਨੇ ਪਰਵਿੰਦਰ ਸਿੰਘ ਝੋਟਾ ਦੇ ਦੋ ਬੱਚਿਆਂ ਦੇ ਨਾਮ ‘ਤੇ 10-10 ਲੱਖ ਰੁਪਏ ਦੇ ਫਿਕਸਡ ਡਿਪਾਜ਼ਿਟ (ਐਫਡੀ) ਖੋਲ੍ਹਣ ਅਤੇ ਉਨ੍ਹਾਂ ਦੀ ਪਰਵਰਿਸ਼ ਦੀ ਜ਼ਿੰਮੇਵਾਰੀ ਲੈਣ ਦੀ ਪੇਸ਼ਕਸ਼ ਕੀਤੀ। ਹਾਲਾਂਕਿ, ਝੋਟਾ ਦੇ ਪਿਤਾ ਭੀਮ ਸਿੰਘ ਨੇ ਆਪਣੇ ਪਰਿਵਾਰ ਲਈ ਇਸ ਸਹਾਇਤਾ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪਰਮਾਤਮਾ ਦੀ ਕਿਰਪਾ ਨਾਲ ਉਨ੍ਹਾਂ ਦਾ ਪਰਿਵਾਰ ਆਤਮ-ਨਿਰਭਰ ਹੈ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਨਸਾਫ਼ ਲਈ ਲੜ ਰਹੀ ਸੰਗਤ ਲਈ ਲੰਗਰ ਸੇਵਾ ਅਤੇ ਪਖਾਨਿਆਂ ਸਮੇਤ ਹੋਰ ਜ਼ਰੂਰੀ ਸਹੂਲਤਾਂ ਦੀ ਵਿਵਸਥਾ ਜਾਰੀ ਰੱਖਣ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਪਰਿਵਾਰ ਦੇ ਕਿਸੇ ਵੀ ਹੁਕਮ ਨੂੰ ਸਵੀਕਾਰ ਕਰੇਗੀ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਦੁੱਖ ਨੂੰ ਸ਼ਬਦਾਂ ਵਿੱਚ ਬਿਆਨ ਕਰਨਾ ਮੁਸ਼ਕਲ ਹੈ, ਪਰ ਸਿੱਖ ਸੰਸਥਾਵਾਂ ਦਾ ਫਰਜ਼ ਬਣਦਾ ਹੈ ਕਿ ਉਹ ਅਜਿਹੇ ਸਮੇਂ ਵਿੱਚ ਪਰਿਵਾਰ ਦਾ ਸਮਰਥਨ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਉਹ ਇਕੱਲੇ ਮਹਿਸੂਸ ਨਾ ਕਰਨ।
ਇਹ ਵੀ ਪੜ੍ਹੋ : ‘ਸਿਹਤਮੰਦ ਉਮਰ ਦੀ ਕਾਮਨਾ’, PM ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ
ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ, ਸ਼੍ਰੋਮਣੀ ਕਮੇਟੀ ਅੰਤ੍ਰਿੰਗ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸਤਵੀਰ ਸਿੰਘ, ਹਰਭਜਨ ਸਿੰਘ ਵਕਤਾ ਹਾਜ਼ਰ ਸਨ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ, ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲ, ਇੰਚਾਰਜ ਭੋਲਾ ਸਿੰਘ ਵੀ ਹਾਜ਼ਰ ਸਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








