ਜੰਡਿਆਲਾ ਗੁਰੂ ਥਾਣਾ ਹਲਕੇ ਅਧੀਨ ਆਉਂਦੇ ਗਹਿਰਾ ਮੰਡੀ ਇਲਾਕੇ ਵਿਚ ਚਾਹ-ਪਕੌੜੇ ਦੀ ਦੁਕਾਨ ਚਲਾਉਣ ਵਾਲੇ ਇੱਕ ਨੌਜਵਾਨ ‘ਤੇ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖਮੀ ਨੌਜਵਾਨ ਜੋਬਨਜੀਤ ਸਿੰਘ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਪੁਲਿਸ ਅਧਿਕਾਰੀ ਹਰਪਾਲ ਸਿੰਘ ਨੇ ਦੱਸਿਆ ਕਿ ਜ਼ਖਮੀ ਨੌਜਵਾਨ ਆਪਣੇ ਪਿਤਾ ਅਤੇ ਚਾਚੇ ਨਾਲ ਗਹਿਰਾ ਮੰਡੀ ਵਿੱਚ ਚਾਹ-ਪਕੌੜੇ ਦੀ ਦੁਕਾਨ ਚਲਾਉਂਦਾ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੋਲੀਬਾਰੀ ਝਗੜੇ ਤੋਂ ਬਾਅਦ ਹੋਈ ਹੈ। ਪੁਲਿਸ ਨੇ ਦੱਸਿਆ ਹੈ ਕਿ ਨੇੜਲੇ ਪਿੰਡ ਦੇਵੀਦਾਸਪੁਰਾ ਦੇ ਰਹਿਣ ਵਾਲੇ ਰਾਹੁਲ ‘ਤੇ ਇਸ ਮਾਮਲੇ ਵਿੱਚ ਦੋਸ਼ ਲਗਾਇਆ ਗਿਆ ਹੈ। ਪੁਲਿਸ ਮੁਤਾਬਕ ਪੀੜਤ ਦਾ ਬਿਆਨ ਦਰਜ ਕਰਨ ਤੋਂ ਬਾਅਦ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪਰਵਿੰਦਰ ਝੋਟਾ ਦੀ ਤਸਵੀਰ ਲੱਗੇਗੀ ਕੇਂਦਰੀ ਸਿੱਖ ਅਜਾਇਬ ਘਰ ’ਚ, ਸ਼੍ਰੋਮਣੀ ਕਮੇਟੀ ਦਾ ਵੱਡਾ ਐਲਾਨ
ਜ਼ਖਮੀ ਵਿਅਕਤੀ ਦੇ ਪਿਤਾ ਸਰਬਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਸੜਕ ਪਾਰ ਕਰ ਰਿਹਾ ਸੀ ਜਦੋਂ ਦੋਸ਼ੀ ਇੱਕ ਤੇਜ਼ ਰਫ਼ਤਾਰ ਕਾਰ ਵਿੱਚ ਆਇਆ ਅਤੇ ਗੋਲੀ ਚਲਾਉਣ ਤੋਂ ਪਹਿਲਾਂ ਕਥਿਤ ਤੌਰ ‘ਤੇ ਉਸ ਨਾਲ ਗਾਲ੍ਹਾਂ ਕੱਢੀਆਂ ਤੇ ਗੋਲੀ ਚਲਾ ਦਿੱਤਾ। ਵਿਰੋਧ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਸਰਬਜੀਤ ਸਿੰਘ ਮੁਤਾਬਕ ਥੋੜ੍ਹੀ ਦੇਰ ਬਾਅਦ ਦੋਸ਼ੀ ਸਕੂਟਰ ‘ਤੇ ਵਾਪਸ ਆਇਆ ਅਤੇ ਲਗਾਤਾਰ ਚਾਰ ਗੋਲੀਆਂ ਚਲਾਈਆਂ। ਇੱਕ ਗੋਲੀ ਉਨ੍ਹਾਂ ਦੇ ਛੋਟੇ ਪੁੱਤਰ ਜੋਬਨਜੀਤ ਸਿੰਘ ਦੀ ਲੱਤ ਵਿੱਚ ਲੱਗੀ। ਇਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








