ਗੁਰਦਾਸਪੁਰ ਵਿਚ ਡੀਸੀ ਦਫਤਰ ‘ਤੇ ਗ੍ਰਨੇਡ ਹਮਲੇ ਦੇ ਦਾਅਵਾ ਕਰਨ ਵਾਲਾ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਸਾਹਮਣੇ ਆਉਂਦੇ ਹੀ ਪੁਲਿਸ ਪ੍ਰਸ਼ਾਸਨ ਹਰਕਤ ਵਿਚ ਆ ਗਿਆ। ਪੁਲਿਸ ਨੇ ਤੁਰੰਤ ਸਰਚ ਮੁਹਿੰਮ ਚਲਾਈ ਪਰ ਜਾਂਚ ਵਿਚ ਇਹ ਦਾਅਵਾ ਪੂਰੀ ਤਰ੍ਹਾਂ ਤੋਂ ਝੂਠਾ ਤੇ ਅਫਵਾਹ ਸਾਬਤ ਹੋਇਆ ਹੈ।
ਪੁਲਿਸ ਅਧਿਕਾਰੀ ਨੇ ਕਿਹਾ ਕਿ ਪੁਲਿਸ ਨੂੰ ਜਾਂਚ ਦੌਰਾਨ ਗ੍ਰਨੇਡ ਹਮਲਾ ਹੋਣ ਸਬੰਧੀ ਕੋਈ ਨਿਸ਼ਾਨ ਨਹੀਂ ਮਿਲਿਆ ਹੈ। ਵੀਡੀਓ ਵਾਇਰਲ ਹੁੰਦੇ ਹੀ ਐੱਸਐੱਸਪੀ ਗੁਰਦਾਸਪੁਰ ਆਦਿਤਯ ਦੀ ਅਗਵਾਈ ਵਿਚ ਭਾਰੀ ਪੁਲਿਸ ਫੋਰਸ ਡੀਸੀ ਆਫਿਸ ਪਹੁੰਚਿਆ। ਸੁਰੱਖਿਆ ਦੇ ਲਿਹਾਜ਼ ਨਾਲ ਪੂਰੇ ਪਰਿਸਰ ਤੇ ਆਸ-ਪਾਸ ਦੇ ਇਲਾਕੇ ਵਿਚ ਡੌਗ ਸਕੁਐਡ ਤੇ ਬੰਬ ਨਿਰੋਧਕ ਸਕੁਐਡ ਦੀ ਮਦਦ ਨਾਲ ਚੈਕਿੰਗ ਮੁਹਿੰਮ ਚਲਾਈ ਗਈ। ਜਾਂਚ ਦੌਰਾਨ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ।
ਇਹ ਵੀ ਪੜ੍ਹੋ : ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ
SSP ਆਦਿਤਯ ਨੇ ਸਪੱਸ਼ਟ ਕੀਤਾ ਕਿ ਇਹ ਸਿਰਫ ਦਹਿਸ਼ਤ ਫੈਲਾਉਣ ਤੇ ਪੰਜਾਬ ਦਾ ਸ਼ਾਂਤੀਪੂਰਨ ਮਾਹੌਲ ਵਿਗਾੜਨ ਦੀ ਸਾਜਿਸ਼ ਹੈ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ‘ਤੇ ਫੈਲ ਰਹੀ ਇਸ ਤਰ੍ਹਾਂ ਦੀਆਂ ਝੂਠੀਆਂ ਅਫਵਾਹਾਂ ‘ਤੇ ਬਿਲਕੁਲ ਵੀ ਭਰੋਸਾ ਨਾ ਕਰੋ ਤੇ ਨਾ ਹੀ ਅੱਗੇ ਸ਼ੇਅਰ ਕਰੋ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








