ਪਰਮਿੰਦਰ ਸਿੰਘ ਝੋਟਾ ਕਤਲ ਕੇਸ ਨੂੰ ਲੈ ਕੇ ਮਾਨਸਾ ਵਿਚ ਮਾਹੌਲ ਤਣਾਅਪੂਰਨ ਹੈ। ਮਾਨਸਾ ਵਿਚ ਵਿਧਾਇਕ ਡਾ. ਵਿਜੇ ਸਿੰਗਲਾ ਇਸ ਕੇਸ ਵਿਚ ਜ਼ਖਮੀ ਨੌਜਵਾਨ ਦਾ ਹਾਲ-ਚਾਲ ਜਾਣਨ ਲਈ ਸਰਕਾਰੀ ਹਸਪਤਾਲ ਪਹੁੰਚੇ। ਹਸਪਤਾਲ ਵਿਚ ਜ਼ਖਮੀਆਂ ਨੂੰ ਮਿਲਦੇ ਹੋਏ ਵਿਧਾਇਕ ਡਾ. ਵਿਜੇ ਸਿੰਗਲਾ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜ਼ਖਮੀਆਂ ਦਾ ਇਲਾਜ ਦਾ ਪੂਰਾ ਖਰਚਾ ਸਰਕਾਰ ਚੁੱਕੇਗੀ।
ਪਰ ਇਨ੍ਹਾਂ ਸਭ ਦੇ ਦਰਮਿਆਨ ਹਸਪਤਾਲ ਵਿਚ ਮੌਜੂਦਾ ਨਿਹੰਗ ਸਿੰਘਾਂ ਨੇ ਵਿਧਾਇਕ ਡਾ. ਵਿਜੇ ਸਿੰਗਲਾ ਦਾ ਵਿਰੋਧ ਕੀਤਾ। ਜਿਸ ਨਾਲ ਉਥੋਂ ਦਾ ਮਾਹੌਲ ਤਣਾਅਪੂਰਨ ਹੋ ਗਿਆ। ਹਾਲਾਤ ਨੂੰ ਦੇਖਦੇ ਹੋਏ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਅਲਰਟ ਨਜਰ ਆਇਆ। ਪੁਲਿਸ ਮੁਲਾਜ਼ਮਾਂ ਨੇ ਮੁਸਤੈਦੀ ਦਿਖਾਈ ਤੇ ਡਾ. ਵਿਜੇ ਸਿੰਗਲਾ ਨੂੰ ਉਥੋਂ ਸੁਰੱਖਿਅਤ ਕੱਢ ਲਿਆ।
ਇਹ ਵੀ ਪੜ੍ਹੋ : ਮੋਗਾ ਪਹੁੰਚੇ ਸਚਿਨ ਪਾਇਲਟ, ਪ੍ਰਗਟ ਸਿੰਘ ਤੇ ਕਾਂਗਰਸ ਦੇ ਸੀਨੀਅਰ ਨੇਤਾ, ਹਿੰਸਾ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ
ਦੱਸ ਦੇਈਏ ਕਿ ਪਰਮਿੰਦਰ ਸਿੰਘ ਝੋਟਾ ਮਰਡਰ ਕੇਸ ਦੇ ਬਾਅਦ ਮਾਨਸਾ ਵਿਚ ਤਣਾਅਪੂਰਨ ਹਾਲਾਤ ਬਣੇ ਹੋਏ ਹਨ। ਹੁਣ ਦੇਖਣਾ ਇਹ ਹੈ ਕਿ ਇਸ ਮਾਮਲੇ ਨੂੰ ਲੈ ਕੇ ਕੀ ਸਿਆਸੀ ਤੇ ਪ੍ਰਸ਼ਾਸਨਿਕ ਹਲਚਲ ਹੁੰਦੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








