ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੁੜ ਪੰਜਾਬ ਦੌਰੇ ‘ਤੇ ਆ ਰਹੇ ਹਨ। ਅਮਿਤ ਸ਼ਾਹ 20 ਅਕਤੂਬਰ ਨੂੰ ਯਾਨੀ ਦੁਸਹਿਰੇ ਵਾਲੇ ਦਿਨ ਪੰਜਾਬ ਆਉਣਗੇ। ਭਾਜਪਾ ਆਗੂ ਰਵਨੀਤ ਬਿੱਟੂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਇਹ ਜਾਣਕਾਰੀ ਦਿੱਤੀ ਹੈ।
ਰਵਨੀਤ ਬਿੱਟੂ ਨੇ ਲਿਖਿਆ ਕਿ ਪੰਜਾਬ 20 ਅਕਤੂਬਰ ਨੂੰ ਮਾਣਯੋਗ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਜੀ ਦੇ ਪੰਜਾਬ ਦੌਰੇ ਦਾ ਸਵਾਗਤ ਕਰਦਾ ਹੈ। ਅੱਜ ਜਦੋਂ ਪੰਜਾਬ ਨਸ਼ਿਆਂ ਦੇ ਗੰਭੀਰ ਸੰਕਟ ਨਾਲ ਜੂਝ ਰਿਹਾ ਹੈ, ਤਾਂ ਸਾਨੂੰ ਨਸ਼ਿਆਂ ਦੇ ਖ਼ਾਤਮੇ, ਸਾਡੀ ਨੌਜਵਾਨ ਪੀੜ੍ਹੀ ਦੀ ਸੁਰੱਖਿਆ ਅਤੇ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਦ੍ਰਿੜ੍ਹ ਇੱਛਾ-ਸ਼ਕਤੀ, ਮਜ਼ਬੂਤ ਅਗਵਾਈ ਅਤੇ ਨਿਰਣਾਇਕ ਕਾਰਵਾਈ ਦੀ ਲੋੜ ਹੈ।
ਉਨ੍ਹਾਂ ਨੇ ਅੱਗੇ ਲਿਖਿਆ ਕਿ ਮੈਂ ਪੰਜਾਬ ਦੇ ਹਰ ਵਸਨੀਕ ਨੂੰ ਅਪੀਲ ਕਰਦਾ ਹਾਂ ਕਿ ਉਹ ਸ੍ਰੀ ਅਮਿਤ ਸ਼ਾਹ ਜੀ ਦਾ ਸਾਥ ਦੇਣ ਅਤੇ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦੇ ਸਾਡੇ ਸਾਂਝੇ ਸੰਕਲਪ ਵਿੱਚ ਵਿਸ਼ਵਾਸ ਰੱਖਣ। ਆਓ, ਪੰਜਾਬ ਦੀ ਜਵਾਨੀ ਨੂੰ ਬਚਾਉਣ ਅਤੇ ਪੰਜਾਬ ਦੇ ਭਵਿੱਖ ਨੂੰ ਮੁੜ ਸੁਰੱਖਿਅਤ ਤੇ ਖੁਸ਼ਹਾਲ ਬਣਾਉਣ ਲਈ ਇਕਜੁੱਟ ਹੋਈਏ!
ਇਹ ਵੀ ਪੜ੍ਹੋ : ਕੋਲਕਾਤਾ ਦੇ ਦੁਰਗਾ ਪੂਜਾ ਪੰਡਾਲ ‘ਚ ਭ/ਗਦ/ੜ, 19 ਮੌ/ਤਾਂ, ਜ਼ਖਮੀਆਂ ਨੂੰ ਮਿਲਣ ਹਸਪਤਾਲ ਪਹੁੰਚੇ ਅਮਿਤ ਸ਼ਾਹ
ਦੱਸ ਦੇਈਏ ਕਿ ਇਹ 20 ਦਿਨਾਂ ਵਿੱਚ ਅਮਿਤ ਸ਼ਾਹ ਦਾ ਦੂਜਾ ਦੌਰਾ ਹੋਵੇਗਾ। ਉਹ ਇਸ ਤੋਂ ਪਹਿਲਾਂ 30 ਸਤੰਬਰ ਨੂੰ ਜਲੰਧਰ ਗਏ ਸਨ। ਉਨ੍ਹਾਂ ਨੇ ਭਾਜਪਾ ਦੀ ‘ਡਰੱਗ ਫ੍ਰੀ ਪੰਜਾਬ ਯਾਤਰਾ’ ਦੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕੀਤੀ ਅਤੇ ਨਸ਼ਾਖੋਰੀ ਵਿਰੁੱਧ ਇੱਕ ਰੈਲੀ ਨੂੰ ਸੰਬੋਧਨ ਕੀਤਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








