ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ, ਉਨ੍ਹਾਂ ਦੀ ਮਾਤਾ ਅੱਜ ਮਾਨਸਾ ਦੇ ਸਰਕਾਰੀ ਹਸਪਤਾਲ ਵਿੱਚ ਹਮਲੇ ਦੌਰਾਨ ਜ਼ਖ਼ਮੀ ਹੋਏ ਪੁੱਤ ਦੇ ਸਾਥੀਆਂ ਦਾ ਹਾਲ-ਚਾਲ ਜਾਣਨ ਲਈ ਪਹੁੰਚੀ। ਹਸਪਤਾਲ ਵਿੱਚ ਜ਼ਖਮੀਆਂ ਨਾਲ ਮੁਲਾਕਾਤ ਦੌਰਾਨ ਭਾਵੁਕ ਹੋਈ ਮਾਤਾ ਦਾ ਰੋ-ਰੋ ਕੇ ਬੁਰਾ ਹਾਲ ਸੀ।
ਹਸਪਤਾਲ ਵਿੱਚ ਜ਼ਖਮੀਆਂ ਨੂੰ ਮਿਲਦੇ ਹੋਏ ਪਰਵਿੰਦਰ ਸਿੰਘ ਝੋਟਾ ਦੀ ਮਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸੂਬੇ ਵਿੱਚੋਂ ਨਸ਼ਿਆਂ ਦੇ ਕਾਰੋਬਾਰ ਨੂੰ ਖਤਮ ਕਰਨ ਲਈ ਠੋਸ ਕਦਮ ਚੁੱਕਣ, ਤਾਂ ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ੇ ਤੋਂ ਬਚਾਇਆ ਜਾ ਸਕੇ।
ਇਹ ਵੀ ਪੜ੍ਹੋ : ਗਵਾਲੀਅਰ ਹਾ/ਦਸਾ: PM ਮੋਦੀ ਤੇ CM ਮੋਹਨ ਯਾਦਵ ਨੇ ਪ੍ਰਗਟਾਇਆ ਦੁੱਖ, ਮੁਆਵਜ਼ੇ ਦਾ ਕੀਤਾ ਐਲਾਨ
ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਇੱਕ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਕਥਿਤ ਤੌਰ ‘ਤੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਹਮਲੇ ਦੌਰਾਨ ਉਨ੍ਹਾਂ ਦੇ ਕੁਝ ਸਾਥੀ ਵੀ ਗੰਭੀਰ ਜ਼ਖ਼ਮੀ ਹੋ ਗਏ ਸਨ, ਜੋ ਇਸ ਵੇਲੇ ਹਸਪਤਾਲ ਵਿੱਚ ਜੇਰੇ ਇਲਾਜ ਹਨ। ਪਰਮਿੰਦਰ ਸਿੰਘ ਝੋਠਾ ਕਤਲ ਕਾਂਡ ਤੋਂ ਬਾਅਦ, ਪਰਿਵਾਰ ਅਤੇ ਸਮਰਥਕ ਲਗਾਤਾਰ ਇਨਸਾਫ਼ ਅਤੇ ਨਸ਼ਾ ਮੁਕਤ ਪੰਜਾਬ ਦੀ ਮੰਗ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








