ਅੰਮ੍ਰਿਤਸਰ ਦੀ ਰਾਮ ਨਗਰ ਕਾਲੋਨੀ ਦੀ ਗਲੀ ਨੰ. 4 ਵਿਚ ਮਾਂ-ਪੁੱਤ ਦੀ ਮ੍ਰਿਤਕ ਦੇਹ ਘਰ ਵਿਚੋਂ ਬਰਾਮਦ ਹੋਈ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਗੁਆਂਢੀਆਂ ਨੇ ਪੁਲਿਸ ਨੂੰ ਸੂਚਿਤ ਕੀਤਾ। ਬਦਬੂ ਆਉਣ ਮਗਰੋਂ ਗੁਆਂਢੀਆਂ ਨੇ ਪੁਲਿਸ ਨੂੰ ਸੂਚਿਤ ਕੀਤਾ। ਮੁਲਾਜ਼ਮ ਮੌਕੇ ਉਤੇ ਪਹੁੰਚੇ ਤਾਂ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਫਿਲਹਾਲ ਪੁਲਿਸ ਨੇ ਸੀਸੀਟੀਵੀ ਫੁਟੇਜ ਨੂੰ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੱਕ ਮ੍ਰਿਤਕ ਨੌਜਵਾਨ ਦੀ ਪਤਨੀ ‘ਤੇ ਜਤਾਇਆ ਜਾ ਰਿਹਾ ਹੈ। ਇਸ ਪੂਰੇ ਘਟਨਾਕ੍ਰਮ ਵਿਚ ਉਸ ਦਾ ਹੱਥ ਹੋ ਸਕਦਾ ਹੈ। ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ। ਪੁਲਿਸ ਦਾ ਇਹ ਵੀ ਕਹਿਣਾ ਹੈ ਕਿ ਕਿਸੇ ਤੇਜ਼ਧਾਰ ਹਥਿਆਰ ਨਾਲ ਕਤਲ ਕੀਤੇ ਜਾਣ ਦਾ ਖਦਸ਼ਾ ਹੈ। ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।
ਇਹ ਵੀ ਪੜ੍ਹੋ : ਲਹਿਰਾਗਾਗਾ-ਜਾਖਲ ਰੋਡ ‘ਤੇ ਵੱਡਾ ਹਾ/ਦਸਾ, ਮਨਰੇਗਾ ਮਜ਼ਦੂਰਾਂ ਨੂੰ ਕਾਰ ਨੇ ਦਰ/ੜਿਆ, 8 ਦੀ ਮੌ/ਤ, ਕਈ ਜ਼ਖਮੀ

ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਤਨੀ ਕਾਫੀ ਸਮੇਂ ਤੋਂ ਵੱਖ ਰਹਿ ਰਹੀ ਸੀ। ਹੁਣ ਹਰ ਇਕ ਐਂਗਲ ਤੋਂ ਮਾਮਲੇ ਨੂੰ ਖੰਗਾਲਿਆ ਜਾ ਰਿਹਾ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੌਰਵ ਵਜੋਂ ਹੋਈ ਹੈ ਤੇ ਉਸ ਦੀ ਉਮਰ 35 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ ਜਦੋਂ ਕਿ ਮਾਤਾ ਦਾ ਨਾਂ ਰਿਤੂ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੀ ਉਮਰ 70 ਸਾਲ ਦੱਸੀ ਜਾ ਰਹੀ ਹੈ। ਮੌਤ ਦੇ ਅਸਲੀ ਕਾਰਨਾਂ ਦਾ ਪਤਾ ਜਾਂਚ ਮਗਰੋਂ ਹੀ ਪਤਾ ਲੱਗ ਸਕੇਗਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








