ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20 ਅਕਤੂਬਰ ਦੇ ਦੌਰੇ ਨੂੰ ਲੈ ਕੇ ਵਿਵਾਦ ਹੋ ਗਿਆ। ਸ਼ਾਹ ਕੱਲ ਮਾਨਸਾ, ਸੰਗਰੂਰ ਤੇ ਗੁਰਦਾਸਪੁਰ ਵਿਚ ਨਸ਼ੇ ਖਿਲਾਫ ਆਵਾਜ ਚੁੱਕਣ ਵਾਲੇ ਲੋਕਾਂ ਦੇ ਪਰਿਵਾਰ ਵਾਲਿਆਂ ਨਾਲ ਮੁਲਾਕਾਤ ਕਰਨਗੇ। ਇਸ ਦੇ ਬਾਅਦ ਹੁਣ ਝੋਟਾ ਕਤਲਕਾਂਡ ਨੂੰ ਲੈ ਕੇ ਗਠਿਤ ਕੀਤੀ ਗਈ ਇਨਸਾਫ ਕਮੇਟੀ ਨੇ ਉਨ੍ਹਾਂ ਦੇ ਮਾਨਸਾ ਦੌਰੇ ਦਾ ਵਿਰੋਧ ਕਰਨ ਤੇ ਝੋਟੇ ਦੇ ਪਰਿਵਾਰ ਨਾਲ ਮੁਲਾਕਾਤ ਕਰਨ ‘ਤੇ ਇਤਰਾਜ਼ ਪ੍ਰਗਟਾਇਆ ਹੈ। ਕਮੇਟੀ ਨੇ ਕਿਹਾ ਕਿ ਉਨ੍ਹਾਂ ਨੂੰ ਮੰਚ ‘ਤੇ ਨਹੀਂ ਆਉਣ ਦਿੱਤਾ ਜਾਵੇਗਾ।
ਦੂਜੇ ਪਾਸੇ ਝੋਟੇ ਦੇ ਪਿਤਾ ਭੀਮ ਸਿੰਘ ਨੇ ਅੰਦੋਲਨ ਨਾਲ ਜੁੜੇ ਕੁਝ ਲੋਕਾਂ ‘ਤੇ ਬਿਨਾਂ ਉਨ੍ਹਾਂ ਨੂੰ ਜਾਣਕਾਰੀ ਦਿੱਤੇ ਫੈਸਲੇ ਲੈਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪੁੱਤ ਨੂੰ ਇਨਸਾਫ ਦਿਵਾਉਣਾ ਪਹਿਲ ਹੈ ਤੇ ਧਰਨੇ ਵਿਚ ਆਉਣ ਵਾਲੇ ਕਿਸੇ ਵੀ ਸਿਆਸੀ ਨੇਤਾ ਦਾ ਵਿਰੋਧ ਨਹੀਂ ਹੋਣਾ ਚਾਹੀਦਾ।
ਇਹ ਵੀ ਪੜ੍ਹੋ : ਫਾਇ/ਰਿੰਗ ਦੀ ਘਟਨਾ ਮਗਰੋਂ Tiger Shroff ਦੀ ਪਹਿਲੀ ਤਸਵੀਰ ਆਈ ਸਾਹਮਣੇ, ਹਾਲ ਜਾਣਨ ਪਹੁੰਚੇ ਏਕਨਾਥ ਸ਼ਿੰਦੇ
ਦੱਸ ਦੇਈਏ ਕਿ ਮੈਡੀਕਲ ਸਟੋਰ ‘ਤੇ ਨਸ਼ਾ ਵੇਚਣ ਦਾ ਵਿਰੋਧ ਕਰਨ ‘ਤੇ 13 ਅਕਤੂਬਰ ਨੂੰ ਗੋਲੀ ਮਾਰ ਕੇ ਝੋਟੇ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਦੇ ਬਾਅਦ ਤੋਂ ਪਰਿਵਾਰ ਧਰਨੇ ‘ਤੇ ਬੈਠਾ ਹੈ ਜਿਸ ਦਾ ਅਆਜ 7ਵਾਂ ਦਿਨ ਹੈ। ਅਜੇ ਤੱਕ ਮ੍ਰਿਤਕ ਦੇਹ ਦਾ ਪੋਸਟਮਾਰਟਮ ਨਹੀਂ ਹੋਇਆ ਹੈ। ਪਰਿਵਾਰ ਮਾਮਲੇ ਦੀ ਸੀਬੀਆਈ ਜਾਂਚ ਸਣੇ ਕਈ ਮੰਗਾਂ ਨੂੰ ਪੂਰਾ ਕਰਨ ‘ਤੇ ਅੜਿਆ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








