ਮੁੱਖ ਮੰਤਰੀ ਦਫ਼ਤਰ (ਸੀਐਮਓ) ਨਾਲ ਜੁੜੇ ਇੱਕ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੇ ਸਬੰਧ ‘ਚ OSD ਰਾਜਬੀਰ ਘੁੰਮਣ ਪੁੱਛਗਿੱਛ ਲਈ ਅੱਜ ਚੰਡੀਗੜ੍ਹ ਸਥਿਤ ਸੀਬੀਆਈ ਦਫ਼ਤਰ ਮੁੜ ਪਹੁੰਚੇ। ਇਸ ਦੌਰਾਨ ਉਨ੍ਹਾਂ ਦੇ ਵਕੀਲ ਨੇ ਕਿਹਾ ਕਿ ਸਾਨੂੰ ਸੀਬੀਆਈ ਨੇ 2 ਵਜੇ ਦਾ ਨੋਟਿਸ ਦਿੱਤਾ ਸੀ ਅਸੀਂ 15 ਮਿੰਟ ਪਹਿਲਾਂ ਪਹੁੰਚੇ ਹਾਂ। ਅਸੀਂ ਜਾਂਚ ਏਜੰਸੀ ਨੂੰ ਪਹਿਲਾਂ ਵੀ Co-Operate ਕੀਤਾ ਹੈ। ਰਾਜਬੀਰ ਘੁੰਮਣ ਨੇ ਪਹਿਲਾਂ ਵੀ ਸਾਰੇ ਸਵਾਲਾਂ ਦਾ ਜਵਾਬ ਦਿੱਤਾ ਹੈ।
ਘੁੰਮਣ ਪਹਿਲਾਂ ਸ਼ੁੱਕਰਵਾਰ ਨੂੰ ਸੀਬੀਆਈ ਦੇ ਸਾਹਮਣੇ ਪੇਸ਼ ਹੋਏ ਸਨ ਅਤੇ ਉਨ੍ਹਾਂ ਤੋਂ ਛੇ ਘੰਟੇ ਪੁੱਛਗਿੱਛ ਕੀਤੀ ਗਈ ਸੀ। ਜਾਂਚ ਏਜੰਸੀ ਹੁਣ ਦੂਜੀ ਵਾਰ ਉਨ੍ਹਾਂ ਤੋਂ ਪੁੱਛਗਿੱਛ ਕਰੇਗੀ।

ਇਸ ਤੋਂ ਪਹਿਲਾਂ ਉਨ੍ਹਾਂ ਦੀ ਪੁੱਛਗਿੱਛ ਤੋਂ ਬਾਅਦ ਰਾਜਬੀਰ ਘੁੰਮਣ ਨੇ ਦੱਸਿਆ ਕਿ ਸੀਬੀਆਈ ਨੇ ਉਨ੍ਹਾਂ ਤੋਂ ਲਗਭਗ 40 ਸਵਾਲ ਪੁੱਛੇ, ਜਿਨ੍ਹਾਂ ਦੇ ਜਵਾਬ ਉਨ੍ਹਾਂ ਨੇ ਸ਼ਾਂਤੀ ਨਾਲ ਦਿੱਤੇ। ਉਨ੍ਹਾਂ ਨੇ ਜਾਂਚ ਨੂੰ ਸੁਚਾਰੂ ਢੰਗ ਨਾਲ ਅੱਗੇ ਵਧਦਾ ਦੱਸਿਆ। ਘੁੰਮਣ ਮੁਤਾਬਕ ਪੁੱਛਗਿੱਛ ਦੌਰਾਨ ਮਾਹੌਲ ਚੰਗਾ ਸੀ। ਉਨ੍ਹਾਂ ਕਿਹਾ ਕਿ ਸੀਬੀਆਈ ਦਾ ਜਾਂਚ ਦਾ ਆਪਣਾ ਤਰੀਕਾ ਹੈ, ਇਸ ਲਈ ਉਨ੍ਹਾਂ ਦੇ ਵਕੀਲਾਂ ਨੂੰ ਅੰਦਰ ਨਹੀਂ ਜਾਣ ਦਿੱਤਾ ਗਿਆ।
ਉਨ੍ਹਾਂ ਨੇ ਆਪਣੇ ਸਾਥੀਆਂ ਨੂੰ ਵੀ ਘਬਰਾਉਣ ਦੀ ਲੋਰ ਨਹੀਂ ਦੀ ਗੱਲ ਕਹੀ ਸੀ ਤੇ ਭਰੋਤਾ ਪ੍ਰਗਟਾਇਆ ਸੀ ਕਿ ਛੇਤੀ ਹੀ ਕਲੀਨ ਚਿਟ ਮਿਲ ਜਾਏਗੀ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੀ ਇਸ ਮਾਮਲੇ ਵਿੱਚ ਕਾਰਵਾਈ ਕਰ ਰਿਹਾ ਹੈ। ਈਡੀ ਨੇ 13 ਅਕਤੂਬਰ ਨੂੰ ਜਲੰਧਰ ਵਿੱਚ ਇੱਕ ਕੇਸ ਦਰਜ ਕੀਤਾ ਸੀ। ਇਸ ਲਈ ਈਡੀ ਸੀਬੀਆਈ ਦੇ ਨਾਲ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਜਾਂਚ ਕਰ ਰਹੀ ਹੈ।

12 ਅਕਤੂਬਰ ਨੂੰ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਗ੍ਰਿਫਤਾਰੀ ਅਤੇ ਉਨ੍ਹਾਂ ਵਿਰੁੱਧ ਕਿਸੇ ਵੀ ਜ਼ਬਰਦਸਤੀ ਕਾਰਵਾਈ ‘ਤੇ ਅੰਤਰਿਮ ਰੋਕ ਲਗਾ ਦਿੱਤੀ। ਅਦਾਲਤ ਨੇ ਉਨ੍ਹਾਂ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਕਰਨ ਦਾ ਨਿਰਦੇਸ਼ ਦਿੱਤਾ।
ਇਹ ਵੀ ਪੜ੍ਹੋ : ਅਮਿਤ ਸ਼ਾਹ ਦੀ ਪੰਜਾਬ ਫੇਰੀ ਦਾ ਸ਼ਡਿਊਲ ਜਾਰੀ, 12 ਵਜੇ ਮਿਲਣਗੇ ਝੋਟਾ ਦੇ ਪਰਿਵਾਰ ਨੂੰ
ਸੀਬੀਆਈ ਨੇ ਇਸ ਮਾਮਲੇ ਵਿੱਚ ਨਿਤਿਨ ਗੋਹਲ ਅਤੇ ਬੀਰ ਦਵਿੰਦਰ ਸਿੰਘ ਤੋਂ ਵੀ ਪੁੱਛਗਿੱਛ ਕੀਤੀ ਹੈ, ਜੋ ਰਾਜਬੀਰ ਘੁੰਮਣ ਦੇ ਕਰੀਬੀ ਮੰਨੇ ਜਾਂਦੇ ਹਨ। ਦੋਵੇਂ ਐਤਵਾਰ ਸਵੇਰੇ 11:30 ਵਜੇ ਸੀਬੀਆਈ ਦਫ਼ਤਰ ਪਹੁੰਚੇ ਅਤੇ ਉਨ੍ਹਾਂ ਤੋਂ 10 ਘੰਟੇ ਪੁੱਛਗਿੱਛ ਕੀਤੀ ਗਈ।
ਪੁੱਛਗਿੱਛ ਤੋਂ ਬਾਅਦ, ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਉਸਨੇ ਆਪਣੇ ਵਿਰੁੱਧ ਲੱਗੇ ਦੋਸ਼ਾਂ ਦੇ ਜਵਾਬ ਜਮ੍ਹਾਂ ਕਰਵਾ ਦਿੱਤੇ ਹਨ। ਉਨ੍ਹਾਂ ਨੂੰ ਵਿਸ਼ਵਾਸ ਸੀ ਕਿ ਮਾਮਲੇ ਦੀ ਨਿਰਪੱਖਤਾ ਨਾਲ ਜਾਂਚ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਨਿਆਂ ਮਿਲੇਗਾ। ਸੀਬੀਆਈ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਹੋਰ ਪੁੱਛਗਿੱਛ ਲਈ ਬੁਲਾਇਆ ਜਾਵੇਗਾ ਅਤੇ ਦੁਬਾਰਾ ਨੋਟਿਸ ਜਾਰੀ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








