ਮਾਨਸਾ ਵਿੱਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਝੋਟਾ ਕਤਲ ਮਾਮਲੇ ਦੀ ਜਾਂਚ ਹੁਣ ਸੀਬੀਆਈ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਖੁਦ ਇਹ ਐਲਾਨ ਕੀਤਾ ਹੈ। ਇੱਕ ਸੋਸ਼ਲ ਮੀਡੀਆ ਪੋਸਟ ਵਿੱਚ, ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਨਸ਼ਿਆਂ ਖਿਲਾਫ਼ ਲੜ ਰਹੇ ਪਰਮਿੰਦਰ ਸਿੰਘ ਝੋਟਾ ਦੇ ਪਿਤਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਅਸੀਂ ਹਰ ਸਮੇਂ ਡੱਟ ਕੇ ਖੜ੍ਹੇ ਹਾਂ।
ਮੁੱਖ ਮੰਤਰੀ ਨੇ ਅੱਗੇ ਕਿਹਾ, “ਪਰਿਵਾਰ ਦੀ ਮੰਗ ਨੂੰ ਪ੍ਰਵਾਨ ਕਰਦੇ ਹੋਏ, ਅਸੀਂ ਇਹ ਕੇਸ CBI ਨੂੰ ਸੌਂਪ ਰਹੇ ਹਾਂ।ਨਸ਼ੇ ਦੇ ਸੌਦਾਗਰਾਂ ਖਿਲਾਫ਼ ਸਾਡੀ ਲੜਾਈ ਆਰ-ਪਾਰ ਦੀ ਹੈ। ਅਸੀਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਸਾਨੂੰ ਜੋ ਵੀ ਸਖ਼ਤ ਕਦਮ ਚੁੱਕਣਾ ਪਿਆ, ਅਸੀਂ ਪਿੱਛੇ ਨਹੀਂ ਹਟਾਂਗੇ।”
ਇਹ ਵੀ ਪੜ੍ਹੋ : ਅੱਜ ਪੰਜਾਬ ਆਉਣਗੇ ਅਮਿਤ ਸ਼ਾਹ: 4 ਜ਼ਿਲ੍ਹਿਆਂ ਦਾ ਕਰਨਗੇ ਦੌਰਾ, ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਵੀ ਮਿਲਣਗੇ
ਦੱਸ ਦੇਈਏ ਕਿ ਮੈਡੀਕਲ ਸਟੋਰ ‘ਤੇ ਨਸ਼ਿਆਂ ਦੀ ਵਿਕਰੀ ਦਾ ਵਿਰੋਧ ਕਰਨ ‘ਤੇ 13 ਅਕਤੂਬਰ ਨੂੰ, ਕੈਮਿਸਟ ਅਸ਼ਵਨੀ ਕੁਮਾਰ ਨੇ ਪਰਵਿੰਦਰ ਝੋਟਾ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਉਦੋਂ ਤੋਂ, ਪਰਿਵਾਰ ਸੀਬੀਆਈ ਜਾਂਚ ‘ਤੇ ਅੜੇ ਹੋਏ ਹਨ। ਝੋਟਾ ਦੀ ਲਾਸ਼ ਅੱਠ ਦਿਨਾਂ ਤੋਂ ਸਿਵਲ ਹਸਪਤਾਲ ਵਿੱਚ ਰੱਖੀ ਹੋਈ ਹੈ। ਪਰਿਵਾਰ ਨੇ ਅੰਤਿਮ ਸੰਸਕਾਰ ਕਰਨ ਤੋਂ ਵੀ ਇਨਕਾਰ ਕਰ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








