ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਜਾਂਚ ਲਈ CBI ਦੀ ਟੀਮ ਮੰਗਲਵਾਰ ਦੇਰ ਰਾਤ ਹੀ ਮਾਨਸਾ ਪਹੁੰਚ ਗਈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਿਨ ਵੇਲੇ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਪਹੁੰਚੇ ਸਨ। ਉਨ੍ਹਾਂ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਕਤਲ ਦੀ ਪੂਰੀ ਜਾਂਚ ਕੀਤੀ ਜਾਵੇਗੀ ਅਤੇ ਸੀਬੀਆਈ ਟੀਮ ਕੱਲ੍ਹ (ਬੁੱਧਵਾਰ) ਮਾਨਸਾ ਪਹੁੰਚੇਗੀ।

ਸੀਬੀਆਈ ਟੀਮ ਗ੍ਰਹਿ ਮੰਤਰੀ ਸ਼ਾਹ ਦੇ ਪੰਜਾਬ ਛੱਡਣ ਤੋਂ ਲਗਭਗ ਛੇ ਘੰਟੇ ਬਾਅਦ ਪਹੁੰਚੀ ਅਤੇ ਮਾਨਸਾ ਪੁਲਿਸ ਨਾਲ ਸੰਪਰਕ ਕੀਤਾ। ਮਾਨਸਾ ਪੁਲਿਸ ਅਧਿਕਾਰੀਆਂ ਨੇ ਝੋਟਾ ਕਤਲ ਕੇਸ ਨਾਲ ਸਬੰਧਤ ਫਾਈਲ ਸੀਬੀਆਈ ਨੂੰ ਸੌਂਪ ਦਿੱਤੀ। ਟੀਮ ਹੁਣ ਅੱਜ (ਬੁੱਧਵਾਰ) ਝੋਟਾ ਦੇ ਪਰਿਵਾਰ ਨੂੰ ਮਿਲੇਗੀ।
ਝੋਟਾ ਦੇ ਪਰਿਵਾਰ ਦੀ ਬੇਨਤੀ ‘ਤੇ ਕੇਸ ਪੰਜਾਬ ਪੁਲਿਸ ਤੋਂ ਸੀਬੀਆਈ ਨੂੰ ਸੌਂਪਿਆ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ੍ਹ ਮੰਗਲਵਾਰ ਨੂੰ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਇਸ ਦਾ ਐਲਾਨ ਕੀਤਾ।

ਪਰਵਿੰਦਰ ਝੋਟਾ ਦੀ 13 ਅਕਤੂਬਰ ਨੂੰ ਕੈਮਿਸਟ ਅਸ਼ਵਨੀ ਕੁਮਾਰ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਮਾਨਸਾ ਦੇ ਡੀਐੱਸਪੀ ਪੁਸ਼ਪਿੰਦਰ ਸਿੰਘ ਨੇ ਕਿਹਾ ਕਿ ਪਰਵਿੰਦਰ ਸਿੰਘ ਕਤਲ ਮਾਮਲੇ ਦੀ ਜਾਂਚ ਨੂੰ ਲੈ ਕੇ CBI ਟੀਮ ਮਾਨਸਾ ਪਹੁੰਚੀ ਹੈ। ਅਸੀਂ ਉਨ੍ਹਾਂ ਨਾਲ ਗੱਲਬਾਤ ਕਰਕੇ ਇਸ ਮਾਮਲੇ ਦੀਆਂ ਫਾਈਲਾਂ ਦਿੱਤੀਆਂ ਹਨ। ਜਾਂਚ ਵਿਚ ਅਸੀਂ CBI ਨੂੰ ਪੂਰਾ ਸਹਿਯੋਗ ਦੇਵਾਂਗੇ।
ਇਹ ਵੀ ਪੜ੍ਹੋ : ਤਰਨਤਾਰਨ ‘ਚ ਅਜਮੀਤ ਕਤਲਕਾਂਡ ਦੇ ਮੁੱਖ ਸ਼ੂਟਰ ਦਾ ਪੁਲਿਸ ਨੇ ਕੀਤਾ ਐਨਕਾਊਂਟਰ
ਬੀਤੇ ਦਿਨ ਮੌਕੇ ‘ਤੇ ਪਹੁੰਚੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦੋਸ਼ੀ ਅਸ਼ਵਨੀ ਕੁਮਾਰ ਦੀ ਲਗਭਗ 34 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰਨ ਜਾਂ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਦੇਣ ਦਿੱਤਾ ਜਾਵੇ, ਕਿਉਂਕਿ ਉਨ੍ਹਾਂ ਨੇ ਇੱਕ ਹੋਣਹਾਰ ਪੁੱਤਰ ਗੁਆ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .







