ਜਲਾਲਾਬਾਦ-ਫਿਰੋਜ਼ਪੁਰ ਫਾਜ਼ਿਲਕਾ-ਹਾਈਵੇਅ ‘ਤੇ ਭਿਆਨਕ ਹਾਦਸਾ ਵਾਪਰਿਆ, ਜਿਸ ਸਿਚ ਦੋ ਮੋਟਰ ਸਵਾਰ ਚਚੇਰੇ ਭਰਾਵਾਂ ਦੀ ਮੌਤ। ਦੱਸਿਆ ਜਾ ਰਿਹਾ ਕਿ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਪੁਲਿਸ ਦੇ ਵੱਲੋਂ ਅੱਗੇ ਦੀ ਕਾਰਵਾਈ ਅਮਲ ਦੇ ਵਿੱਚ ਲਿਆਂਦੀ ਜਾ ਰਹੀ ਹੈ।
ਜਾਣਕਾਰੀ ਮੁਤਾਬਿਕ ਜਲਾਲਾਬਾਦ ਤੋਂ ਫਾਜ਼ਿਲਕਾ ਰੋਡ ‘ਤੇ ਪਿੰਡ ਲੱਧੂ ਵਾਲਾ ਹਿਠਾੜ ਵਿਖੇ ਕਾਰ ਅਤੇ ਮੋਟਰਸਾਈਕਲ ਦੇ ਵਿਚਾਲੇ ਭਿਆਨਕ ਟੱਕਰ ਹੋ ਗਈ ਜਿਸ ਵਿੱਚ ਮੋਟਰਸਾਈਕਲ ਤੇ ਸਵਾਰ ਇੱਕ ਸ਼ਖਸ ਦੀ ਮੌਕੇ ਤੇ ਮੌਤ ਹੋ ਗਈ ਜਦ ਕਿ ਦੂਸਰੇ ਦੀ ਹਸਪਤਾਲ ਦੇ ਵਿੱਚ ਇਲਾਜ ਦੌਰਾਨ ਮੌਤ ਹੋ ਗਈ।
ਇਹ ਵੀ ਪੜ੍ਹੋ : ਟਾਈਗਰ ਸ਼ਰਾਫ ਫਾ/ਇ/ਰਿੰ/ਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ
ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਦੋਨੇ ਲੋਕ ਜਲਾਲਾਬਾਦ ਤੋਂ ਆਪਣੇ ਘਰ ਪਿੰਡ ਹਜ਼ਾਰਾਂ ਰਾਮ ਸਿੰਘ ਵਾਲਾ ਨੂੰ ਜਾ ਰਹੇ ਸਨ, ਜਦ ਉਹ ਪਿੰਡ ਨੂੰ ਮੁੜਨ ਲੱਗੇ ਤਾਂ ਪਿੱਛੇ ਤੋਂ ਆ ਰਹੀ ਕਾਰ ਨੇ ਉਹਨਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੇ। ਦੱਸਿਆ ਜਾ ਰਿਹਾ ਕਿ ਹਾਦਸੇ ਵਿੱਚ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਮੌਕੇ ਤੇ ਪਹੁੰਚੇ ਪੁਲਿਸ ਦੇ ਵੱਲੋਂ ਇੱਕ ਮ੍ਰਿਤਕ ਦੀ ਰੈਡ ਬਾਡੀ ਅਤੇ ਦੋਨੇ ਵਹੀਕਲ ਆਪਣੇ ਕਬਜ਼ੇ ਦੇ ਵਿੱਚ ਲੈ ਲਏ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








