ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ, ਨਾਜਾਇਜ਼ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਮੱਗਲਿੰਗ, ਅਤੇ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਲਗਾਤਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕਾਰਵਾਈ ਕਰਦਿਆਂ ਵੱਡੀ ਸਫਲਤਾ ਹਾਸਿਲ ਕੀਤੀ ਹੈ। ਇੱਕ ਤਸਕਰੀ ਕਰਨ ਵਾਲੇ ਨੈੱਟਵਰਕ ਵਿੱਚ ਸ਼ਾਮਿਲ 7 ਮੁਲਾਜ਼ਮਾਂ ਨੂੰ ਵੱਡੀ ਮਾਤਰਾ ਵਿੱਚ ਹਥਿਆਰਾਂ ਅਤੇ ਹੋਰ ਪਾਬੰਦੀਸ਼ੁਦਾ ਸਮੱਗਰੀ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਜਾਣਕਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ, ਨਸ਼ਾ ਤਸਕਰੀ, ਨਾਜਾਇਜ਼ ਹਥਿਆਰਾਂ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਾਲੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਕੇ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 1 ਹੈਂਡ ਗ੍ਰਨੇਡ, 2 ਪਿਸਤੌਲ ਅਤੇ 3.491 ਕਿਲੋ ਹੈਰੋਇਨ ਬਰਾਮਦ ਕੀਤੀ ਗਈ।
ਇਹ ਵੀ ਪੜ੍ਹੋ : ਪਿੰਡ ਲੱਧੂ ਵਾਲਾ ਹਿਠਾੜ ਵਿਖੇ ਵਾਪਰਿਆ ਹਾ/ਦਸਾ : ਕਾਰ ਤੇ ਮੋਟਰਸਾਈਕਲ ਵਿਚਾਲੇ ਹੋਈ ਟੱ/ਕਰ, 2 ਚਚੇਰੇ ਭਰਾਵਾਂ ਦੀ ਮੌ/ਤ
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਕਾਬੂ ਕੀਤੇ ਗਏ ਮੁਲਜ਼ਮ ਵਿਦੇਸ਼ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਅਪਰਾਧਿਕ ਅਨਸਰਾਂ ਵਿੱਚ ਵੰਡਣ ਲਈ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰ ਰਹੇ ਸਨ। ਇਸ ਸਬੰਧੀ ਥਾਣਾ ਚਾਟੀਵਿੰਡ ਅਤੇ ਲੋਪੋਕੇ ਵਿਖੇ ਐੱਫ.ਆਈ.ਆਰ. ਦਰਜ ਕਰ ਲਈਆਂ ਗਈਆਂ ਹਨ। ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਅੱਗਲੇ -ਪਿੱਛਲੇ ਸਬੰਧਾਂ ਨੂੰ ਜੋੜਨ ਲਈ ਅਗਲੇਰੀ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








