ਪੰਜਾਬ ਵਿਧਾਨ ਸਭਾ ਦਾ ਛੇ ਦਿਨਾਂ ਦਾ ਵਿਸ਼ੇਸ਼ ਸੈਸ਼ਨ ਅੱਜ ਸ਼ੁਰੂ ਹੋਇਆ। ਸੈਸ਼ਨ ਦੇ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਪਰਮਿੰਦਰ ਸਿੰਘ ਝੋਟਾ ਸਣੇ ਕਈ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਬਚਾਉਣ ਪਰਵਿੰਦਰ ਝੋਟਾ ਵੱਲੋਂ ਪਾਇਆ ਗਿਆ ਯੋਗਦਾਨ ਅਣਮੁੱਲਾ ਹੈ। ਨਸ਼ਾ ਤਸਕਰਾਂ ਵਿਰੁੱਧ ਡੱਟਵਾਂ ਸੰਘਰਸ਼ ਇਤਿਹਾਸ ਦੇ ਪੰਨਿਆਂ ‘ਚ ਅਮਰ ਰਹੇਗਾ। ਉਨ੍ਹਾਂ ਦੀ ਮਹਾਨ ਦੇਣ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।

ਵਿਧਾਨ ਸਭਾ ਵਿਚ ਸੰਗਰੂਰ ਵਿੱਚ ਇੱਕ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਅੱਠ ਮਨਰੇਗਾ ਮਜ਼ਦੂਰਾਂ ਨੂੰ ਵੀ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਦੌਰਾਨ ਦੋ ਮਿੰਟ ਦਾ ਮੌਨ ਰੱਖਿਆ ਗਿਆ।
ਇਹ ਵੀ ਪੜ੍ਹੋ : ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ
ਇਸ ਤੋਂ ਬਾਅਦ ਸਦਨ ਨੂੰ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ। ਪਹਿਲੇ ਦਿਨ ਦੀ ਕਾਰਵਾਈ ਸਿਰਫ਼ ਨੌਂ ਮਿੰਟ ਅਤੇ ਛੇ ਸਕਿੰਟ ਚੱਲੀ। ਇਸ ਤੋਂ ਪਹਿਲਾਂ ਭਾਜਪਾ ਆਗੂਆਂ ਨੇ ਵਿਧਾਨ ਸਭਾ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ। ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਪੱਸ਼ਟ ਕੀਤਾ ਕਿ ਉਹ ਸਦਨ ਦੀ ਕਾਰਵਾਈ ਨਹੀਂ ਚੱਲਣ ਦੇਣਗੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








