ਪੰਜਾਬੀ ਗਾਇਕ ਦਿਲਜੀਤ ਦੁਸਾਂਝ ਦੇ ਦਿੱਲੀ ਵਿਚ ਹੋਣ ਵਾਲੇ ਸ਼ੋਅ ਨੂੰ ਲੈ ਕੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਦਰਅਸਲ ਦਿੱਲੀ ਪੁਲਿਸ ਵਲੋਂ ਸ਼ੋਅ ਦੀ ਮਨਜ਼ੂਰੀ ਨਹੀਂ ਦਿੱਤੀ ਗਈ ਹੈ ਤੇ ਇਸ ਖਬਰ ਨੂੰ ਲੈ ਕੇ ਪ੍ਰਸ਼ੰਸਕਾਂ ਵਿਚ ਕਾਫੀ ਰੋਸ ਹੈ।
ਜਿਸ ਮਗਰੋਂ ਦਿਲਜੀਤ ਦੁਸਾਂਝ ਦੀ ਟੀਮ ਵੱਲੋਂ ਇਕ ਬਿਆਨ ਸਾਂਝਾ ਕੀਤਾ ਗਿਆ ਹੈ। ਪੋਸਟ ਵਿਚ ਲਿਖਿਆ ਗਿਆ ਹੈ ਕਿ “ਖਾਸਾ ਜ਼ੋਰ ਲੱਗਜੂ ਮਿਟਾਉਣ ਵਾਸਤੇ”। ਫੈਨਜ਼ ਦੇ ਦਿਲ ਟੁੱਟ ਗਏ ਜਦੋਂ 30 ਅਕਤੂਬਰ ਨੂੰ ਦਿੱਲੀ ਵਿਚ ਹੋਣ ਵਾਲੇ ਕੰਸਰਟ ਨੂੰ ਨਾ-ਮਨਜ਼ੂਰ ਕਰ ਦਿੱਤਾ ਗਿਆ ਹੈ। ਜਵਾਹਰ ਲਾਲ ਨਹਿਰੂ ਸਟੇਡੀਅਮ ‘ਚ ਇਹ ਸ਼ੋਅ ਹੋਣਾ ਸੀ। ਕਿਹਾ ਜਾ ਰਿਹਾ ਹੈ ਕਿ ਦਿੱਲੀ ਪੁਲਿਸ ਨੇ ਸੁਰੱਖਿਆ ਸਬੰਧੀ ਚਿੰਤਾਵਾਂ ਦੇ ਚੱਲਦਿਆਂ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਪਰਮਿੰਦਰ ਸਿੰਘ ਝੋਟਾ ਦੇ ਕਾ/ਤਲ ਅਸ਼ਵਨੀ ਕੁਮਾਰ ‘ਤੇ ਵੱਡੀ ਕਾਰਵਾਈ, ਰਜਿਸਟ੍ਰੇਸ਼ਨ ਨੰਬਰ ਕੀਤਾ ਗਿਆ ਰੱਦ
ਜ਼ਿਕਰਯੋਗ ਹੈ ਕਿ ਦਿਲਜੀਤ ਦੁਸਾਂਝ ਆਪਣੇ ‘ਔਰਾ ਟੂਰ’ ਤਹਿਤ ਭਾਰਤ ਦੇ ਕਈ ਸ਼ਹਿਰਾਂ ਵਿੱਚ ਪ੍ਰਦਰਸ਼ਨ ਕਰਨ ਵਾਲੇ ਹਨ। ਦਿੱਲੀ ਤੋਂ ਬਾਅਦ ਉਨ੍ਹਾਂ ਦੇ ਸ਼ੋਅ ਇੰਦੌਰ, ਅਹਿਮਦਾਬਾਦ, ਮੁੰਬਈ, ਬੰਗਲੁਰੂ, ਲਖਨਊ, ਚੰਡੀਗੜ੍ਹ ਅਤੇ ਕੋਲਕਾਤਾ ‘ਚ ਹੋਣੇ ਸਨ। ਪਰ ਹੁਣ ਉਨ੍ਹਾਂ ਦੇ ਸ਼ੋਅ ਨੂੰ ਮਨਜ਼ੂਰੀ ਨਾ ਮਿਲਣ ਕਰਕੇ ਫੈਨਜ਼ ਵਿਚ ਕਾਫੀ ਨਾਰਾਜ਼ਗੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








